ਸੰਤੋਖ ਗਿੱਲ
ਰਾਏਕੋਟ, 7 ਅਕਤੂਬਰ
ਇੱਥੇ ਪੁਨਰ-ਨਿਰਮਾਣ ਬਾਅਦ ਅਰਸੇ ਤੋਂ ਉਦਘਾਟਨ ਦੀ ਉਡੀਕ ਕਰ ਰਹੇ ਰਾਏਕੋਟ ਦੇ ਨੂਰਾਮਾਹੀ ਬੱਸ ਅੱਡੇ ਦਾ ਅੱਜ ਹਲਕਾ ਵਿਧਾਇਕ ਹਾਕਮ ਸਿੰਘ ਨੇ ਉਦਘਾਟਨੀ ਪੱਥਰ ਤੋਂ ਪਰਦਾ ਹਟਾ ਕੇ ਰਸਮੀ ਉਦਘਾਟਨ ਕੀਤਾ। ਲੁਧਿਆਣਾ-ਬਠਿੰਡਾ ਰਾਜ ਮਾਰਗ ‘ਤੇ ਸਥਿਤ ਰਾਏਕੋਟ ਦੇ ਨੂਰਾਮਾਹੀ ਬੱਸ ਅੱਡੇ ਦੇ ਉਦਘਾਟਨ ਮੌਕੇ ਐੱਸਡੀਐੱਮ ਰਾਏਕੋਟ ਗੁਰਬੀਰ ਸਿੰਘ ਕੋਹਲੀ ਅਤੇ ਕਾਰਜਸਾਧਕ ਅਫ਼ਸਰ ਚਰਨਜੀਤ ਸਿੰਘ ਸਮੇਤ ਕਈ ਪਤਵੰਤੇ ਸੱਜਣ ਮੌਜੂਦ ਸਨ।
ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਵਿਚ 3 ਕਰੋੜ 86 ਲੱਖ ਰੁਪਏ ਦੀ ਲਾਗਤ ਨਾਲ ਮੁੜ ਉਸਾਰੇ ਜਾਣ ਵਾਲੇ ਰਾਏਕੋਟ ਦੇ ਬੱਸ ਅੱਡੇ ਦਾ ਨੀਂਹ ਪੱਥਰ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਬੋਪਾਰਾਏ ਵੱਲੋਂ ਪਿਛਲੇ ਸਾਲ 9 ਜੂਨ ਨੂੰ ਰੱਖਿਆ ਗਿਆ ਸੀ। ਅ
ੱਜ ਇਸ ਦਾ ਉਦਘਾਟਨ ਕਰਨ ਸਮੇਂ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਦਾਅਵਾ ਕੀਤਾ ਕਿ ਇਸ ਆਧੁਨਿਕ ਬੱਸ ਸਟੈਂਡ ਵਿਚ ਬੱਸ-ਅਪਰੇਟਰਾਂ, ਡਰਾਈਵਰਾਂ, ਕੰਡਕਟਰਾਂ ਅਤੇ ਸਵਾਰੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਸ਼ਹਿਰ ਦੀ ਖ਼ੂਬਸੂਰਤੀ ਵਿਚ ਵੀ ਵਾਧਾ ਹੋਵੇਗਾ। ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ।