ਵਿਧਾਇਕ ਵੱਲੋਂ ਵਿਕਾਸ ਕੰਮਾਂ ਬਾਰੇ ਸਮੀਖਿਆ ਮੀਟਿੰਗ
ਇੱਥੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡਾਂ ਅੰਦਰ ਵਿਕਾਸ-ਕਾਰਜਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਰਪੰਚਾਂ ਨਾਲ ਕੀਤੀ ਮੀਟਿੰਗ ਕੀਤੀ, ਜਿਸ ਵਿੱਚ ਏਡੀਸੀ (ਵਿਕਾਸ) ਅਮਰਜੀਤ ਸਿੰਘ ਬੈਂਸ, ਐੱਸਡੀਐੱਮ ਪਾਇਲ ਪਰਦੀਪ ਸਿੰਘ ਬੈਂਸ, ਬੀਡੀਪੀਓ ਮਲੌਦ ਸੁਮਰਿਤਾ, ਪੰਚਾਇਤ ਸੈਕਟਰੀ ਰਜਨੀ, ਮਨਪ੍ਰੀਤ ਸਿੰਘ, ਸੁਪਰਡੈਂਟ ਜਰਨੈਲ ਸਿੰਘ, ਏਪੀਓ ਪ੍ਰਗਟ ਸਿੰਘ, ਮਨਪ੍ਰੀਤ ਕੌਰ, ਦਿਲਪ੍ਰੀਤ ਸਿੰਘ, ਅਮਨਦੀਪ ਸਿੰਘ, ਲਖਵਿੰਦਰ ਸਿੰਘ, ਬਲਜੀਤ ਸਿੰਘ ਆਦਿ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਹੋਰ ਵਧੇਰੇ ਰੁਚੀ ਵਧਾਉਣ ਲਈ ਨਵੀਂ ਤਕਨੀਕ ਦੇ ਖੇਡ ਮੈਦਾਨ ਜਲਦੀ ਤਿਆਰ ਕਰਕੇ ਦਿੱਤੇ ਜਾਣਗੇ ਤਾਂ ਜੋ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਮੋੜ ਕੇ ਨੌਜਵਾਨਾਂ ਨੂੰ ਗਰਾਊਂਡਾਂ ਦੇ ਵਿੱਚ ਕਸਰਤਾਂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਸਿਆਸੀ ਸਕੱਤਰ ਮਨਜੀਤ ਸਿੰਘ ਡੀ.ਸੀ, ਹਲਕਾ ਕਨਵੀਨਰ ਪ੍ਰਗਟ ਸਿੰਘ ਸਿਆੜ, ਸਰਪੰਚ ਅਮਰਦੀਪ ਸਿੰਘ ਕੂਹਲੀ ਖੁਰਦ, ਸਰਪੰਚ ਗੁਰਵਿੰਦਰ ਸਿੰਘ ਬਿੰਦਾ ਬੇਰਕਲਾਂ, ਸਰਪੰਚ ਊਧਮ ਸਿੰਘ ਜੰਡਾਲੀ, ਸਰਪੰਚ ਲਖਵੀਰ ਸਿੰਘ ਨਿਜ਼ਾਮਪੁਰ, ਸਰਪੰਚ ਸਿਕੰਦਰ ਸਿੰਘ ਲਸਾੜਾ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਸਨ।