ਵਿਧਾਇਕ ਵੱਲੋਂ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ
ਸੜਕ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਏਜੰਡੇ ਨਾਲ ਅੱਗੇ ਵੱਧਦੇ ਹੋਏ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੱਖ-ਵੱਖ ਪੁਰਾਣੇ ਸ਼ਹਿਰ ਦੇ ਇਲਾਕਿਆਂ ਵਿੱਚ ਸੜਕਾਂ ਤੇ ਗਲੀਆਂ ਦੇ ਪੁਨਰ ਨਿਰਮਾਣ ਲਈ 1.34 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ...
Advertisement
ਸੜਕ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਏਜੰਡੇ ਨਾਲ ਅੱਗੇ ਵੱਧਦੇ ਹੋਏ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੱਖ-ਵੱਖ ਪੁਰਾਣੇ ਸ਼ਹਿਰ ਦੇ ਇਲਾਕਿਆਂ ਵਿੱਚ ਸੜਕਾਂ ਤੇ ਗਲੀਆਂ ਦੇ ਪੁਨਰ ਨਿਰਮਾਣ ਲਈ 1.34 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕਪੂਰ ਹਸਪਤਾਲ ਤੋਂ ਲੈ ਕੇ ਡਿਵੀਜ਼ਨ ਨੰਬਰ 4 ਪੁਲੀਸ ਸਟੇਸ਼ਨ ਤੱਕ ਸੜਕ ਦੇ ਪੁਨਰ ਨਿਰਮਾਣ ਲਈ ਲਗਭਗ 80 ਲੱਖ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸੇ ਤਰ੍ਹਾਂ, ਨਿਊ ਮਾਧੋਪੁਰੀ ਇਲਾਕੇ (ਵਾਰਡ ਨੰਬਰ 10) ਵਿੱਚ ਸੜਕਾਂ ਦੇ ਪੁਨਰ ਨਿਰਮਾਣ ਲਈ ਲਗਭਗ 54.55 ਲੱਖ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਵਸਨੀਕਾਂ ਦੀ ਸਹੂਲਤ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰਾਜੈਕਟ ਕੀਤੇ ਜਾ ਰਹੇ ਹਨ।
Advertisement
Advertisement
×

