ਵਿਧਾਇਕ ਵੱਲੋਂ ਨਵੀਂ ਸੜਕ ਦਾ ਉਦਘਾਟਨ
ਸ਼ਹਿਰ ਦੇ ਇੱਕ ਹਿੱਸੇ ਨੂੰ ਦੂਜੇ ਹਿੱਸੇ ਨਾਲ ਜੋੜਨ ਵਾਲੇ ਲੱਕੜ ਪੁਲ ਦੇ ਫਲਾਈਓਵਰ ਦੀ ਟੁੱਟੀ ਸੜਕ ਨੂੰ ਦੁਬਾਰਾ ਬਣਾਉਣ ਦਾ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਉਦਘਾਟਨ ਕੀਤਾ। ਇਸ ਮੌਕੇ ਕੰਮ ਦੀ...
ਸ਼ਹਿਰ ਦੇ ਇੱਕ ਹਿੱਸੇ ਨੂੰ ਦੂਜੇ ਹਿੱਸੇ ਨਾਲ ਜੋੜਨ ਵਾਲੇ ਲੱਕੜ ਪੁਲ ਦੇ ਫਲਾਈਓਵਰ ਦੀ ਟੁੱਟੀ ਸੜਕ ਨੂੰ ਦੁਬਾਰਾ ਬਣਾਉਣ ਦਾ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਉਦਘਾਟਨ ਕੀਤਾ। ਇਸ ਮੌਕੇ ਕੰਮ ਦੀ ਗੁਣਵੱਤਾ ਦਾ ਨਿਰੀਖਣ ਕਰਨ ਲਈ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ ਆਦਿ ਮੌਜੂਦ ਸਨ।
ਇਹ ਪੁਲ ਪੁਰਾਣੇ ਸ਼ਹਿਰ ਦੇ ਇਲਾਕਿਆਂ ਨੂੰ ਨਵੇਂ ਸ਼ਹਿਰ ਦੇ ਨਾਲ ਜੋੜਦਾਹੈ, ਜਿਸ ’ਤੇ ਰੋਜ਼ਾਨਾਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦੀ ਆਵਾਜਾਈ ਰਹਿੰਦੀ ਹੈ। ਇਸ ਪੁਲ ਦੀ ਸੜਕ ਕਾਫ਼ੀ ਸਮੇਂ ਤੋਂ ਖ਼ਰਾਬ ਸੀ। ਮੀਂਹ ਦੌਰਾਨ ਸੜਕ ਦਾ ਕਾਫ਼ੀ ਬੁਰਾ ਹਾਲ ਹੋ ਗਿਆ ਸੀ। ਇਸ ਕਰਕੇ ਹੁਣ ਇਸ ਸੜਕ ਨੂੰ ਦੁਬਾਰਾ ਨਵੀਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਮ ਪੂਰਾ ਹੋਣ ਤੋਂ ਬਾਅਦ ਆਮ ਜਨਤਾ ਲਈ ਜਲਦੀ ਹੀ ਸੜਕ ਨੂੰ ਖੋਲ੍ਹ ਦਿੱਤਾ ਜਾਏਗਾ। ਇਸ ਮੌਕੇ ’ਤੇ ਗੱਲਬਾਤ ਕਰਦੇ ਹੋਏ ਵਿਧਾਇਕ ਬੱਗਾ ਨੇ ਕਿਹਾ ਕਿ ਉਹ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ, ਜਿਸ ਤਹਿਤ ਵੱਖ-ਵੱਖ ਹਲਕਿਆਂ ਵਿੱਚ ਵਿਕਾਸ ਪ੍ਰਾਜੈਕਟਾਂ ਨੂੰ ਗਰਾਂਟਾ ਦਿੱਤੀਆਂ ਜਾ ਰਹੀਆਂ ਹਨ, ਇਸੇ ਤਹਿਤ ਇਹ ਕੰਮ ਸ਼ੁਰੂ ਕੀਤਾ ਗਿਆ ਹੈ।

