ਖੰਨਾ (ਜੋਗਿੰਦਰ ਸਿੰਘ ਓਬਰਾਏ): ਅੱਜ ਇਥੋਂ ਦੇ ਬੱਸ ਸਟੈਂਡ ਵਿੱਚ ਹੋਏ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਬੱਸ ਟਰਮੀਨਲ ਦੇ ਨਵੀਨੀਕਰਨ ਅਤੇ ਅਮਲੋਹ ਰੋਡ ਸੜਕ ’ਤੇ ਲੱਗਣ ਜਾ ਰਹੀਆਂ ਸਟਰੀਟ ਲਾਈਟਾਂ ਦਾ ਉਦਘਾਟਨ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬੱਸ ਅੱਡੇ ਦੀ ਹਾਲਤ ਪਿਛਲੇ ਲੰਬੇ ਸਮੇਂ ਤੋਂ ਬਹੁਤ ਮਾੜੀ ਸੀ, ਜਿਸ ਨੂੰ ਸੰਵਾਰਨ ਲਈ 373.34 ਲੱਖ ਰੁਪਏ ਖਰਚੇ ਜਾ ਰਹੇ ਹਨ ਤੇ ਇਸ ਦੇ ਨਾਲ ਹੀ ਖੰਨਾ-ਅਮਲੋਹ ਰੋਡ ਸੜਕ ’ਤੇ ਸਟਰੀਟ ਲਾਈਟਾਂ ਲਈ 43.44 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਇਸ ਮੌਕੇ ਪ੍ਰਾਈਵੇਟ ਬੱਸ ਅਪਰੇਟਰ ਯੂਨੀਅਨ ਨੇ ਵਿਧਾਇਕ ਕੋਟਲੀ ਦਾ ਸਨਮਾਨ ਕਰਦਿਆਂ ਕਿਹਾ ਕਿ ਖੰਨਾ ਸ਼ਹਿਰ ਦੇ ਬੱਸ ਅੱਡੇ ਦੀ ਹਾਲਤ ਬਹੁਤ ਖਸਤਾ ਸੀ, ਇਸ ਦੀ ਨਵੀਂ ਦਿਖ ਨਾਲ ਸਵਾਰੀਆਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਸ਼ਮਿੰਦਰ ਸਿੰਘ ਮਿੰਟੂ, ਜਤਿੰਦਰ ਪਾਠਕ, ਪੁਸ਼ਕਰਰਾਜ ਸਿੰਘ, ਸਤਨਾਮ ਸਿੰਘ ਸੋਨੀ, ਵਿਕਾਸ ਮਹਿਤਾ, ਡਾ.ਗੁਰਮੁੱਖ ਸਿੰਘ ਚਾਹਲ, ਅਮਿਤ ਤਿਵਾੜੀ, ਹਰਪ੍ਰੀਤ ਸਿੰਘ ਧੰਜਲ, ਗੁਰਮੀਤ ਨਾਗਪਾਲ, ਅਮਨ ਕਟਾਰੀਆ, ਭੁਪਿੰਦਰ ਸਿੰਘ ਸੌਂਦ, ਚਰਨਜੀਤ ਸਿੰਘ ਪਨੇਸਰ, ਹਰਜੀਤ ਸਿੰਘ ਖਰੇ, ਰਾਜ ਸਿੰਘ, ਗੁਰਚਰਨ ਸਿੰਘ, ਪ੍ਰਕਾਸ਼ ਚੰਦ ਧੀਮਾਨ, ਵਿਕਰਮਜੀਤ ਸਿੰਘ ਆਦਿ ਹਾਜ਼ਰ ਸਨ।
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd