ਵਿਧਾਇਕ ਵੱਲੋਂ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ
ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 39 ਅਧੀਨ ਪ੍ਰੀਤ ਨਗਰ ਦੀ ਗਲੀ ਨੰਬਰ 2, 3 ਅਤੇ 7 ਨੰਬਰ ਵਿੱਚ ਟਾਈਲ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ...
ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 39 ਅਧੀਨ ਪ੍ਰੀਤ ਨਗਰ ਦੀ ਗਲੀ ਨੰਬਰ 2, 3 ਅਤੇ 7 ਨੰਬਰ ਵਿੱਚ ਟਾਈਲ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਲੋਕਾਂ ਦੀ ਚਿਰੋਕਣੀ ਮੰਗ ਨੂੰ ਬੂਰ ਪਿਆ ਹੈ ਅਤੇ ਇਸ ਪ੍ਰਾਜੈਕਟ ਤਹਿਤ ਕਰੀਬ 12 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਪਿਛਲੇ 25 ਸਾਲਾਂ ਤੋਂ ਸੜਕਾਂ ’ਤੇ ਸਿਰਫ਼ ਪੈਚਵਰਕ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਸੀ। ਵਿਧਾਇਕ ਛੀਨਾ ਨੇ ਦੱਸਿਆ ਕਿ ਇੱਕ ਉਦਯੋਗਿਕ ਖੇਤਰ ਹੋਣ ਕਰਕੇ ਇੱਥੇ ਛੋਟੇ ਅਤੇ ਭਾਰੀ ਵਾਹਨਾਂ ਦੀ ਬਹੁਤ ਜ਼ਿਆਦਾ ਆਵਾਜਾਈ ਰਹਿੰਦੀ ਹੈ, ਪੈਦਲ ਚੱਲਣ ਵਾਲੇ ਅਕਸਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਸੁਖਾਵੀਂ ਹੋਵੇਗੀ ਸਗੋਂ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ। ਇਸ ਮੌਕੇ ਵਾਰਡ ਪ੍ਰਧਾਨ ਸੁਨੀਲ ਜੌਹਰ, ਵਾਰਡ ਨੂੰ 37 ਤੋਂ ਕੌਂਸਲਰ ਤੇ ਮੁਹੱਲਾ ਵਾਸੀ ਮੌਜੂਦ ਸਨ।

