DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਧਾਇਕ ਵੱਲੋਂ ਵਾਲੀਬਾਲ ਕੋਰਟ ਦਾ ਉਦਘਾਟਨ

‘‘ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ।’’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ...

  • fb
  • twitter
  • whatsapp
  • whatsapp
Advertisement

‘‘ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ।’’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਜਲੰਧਰ ਬਾਈਪਾਸ ਚੌਕ ਨੇੜੇ ਵਾਲੀਬਾਲ ਖੇਡ ਗਰਾਊਂਡ ਨੂੰ ਖਿਡਾਰੀਆਂ ਲਈ ਅਰਪਿਤ ਕਰਦਿਆਂ ਕੀਤਾ। ਵਿਧਾਇਕ ਬੱਗਾ ਨੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜਿੱਥੇ ਹਲਕੇ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉੱਥੇ ਨਰੌਈ ਜਵਾਨੀ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਵੀ ਜੋੜਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਖੇਡ ਮੈਦਾਨਾਂ ਦੀ ਉਸਾਰੀ ਨਾਲ ਉਹ ਨਾ ਸਿਰਫ਼ ਵਧੀਆ ਖਿਡਾਰੀ ਬਣਨਗੇ ਸਗੋਂ ਚੰਗੀਆਂ ਨੌਕਰੀਆਂ ਦੇ ਮੌਕੇ ਵੀ ਪ੍ਰਾਪਤ ਕਰਨਗੇ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਹ ਤੰਦਰੁਸਤ ਰਹਿਣਗੇ। ਵਿਧਾਇਕ ਬੱਗਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਪਾਸੇ ਰੱਖਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ, ਕਿਉਂਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਖੇਡਾਂ ਦੇ ਖੇਤਰ ਵਿੱਚ ਦੁਨੀਆਂ ਭਰ ਵਿੱਚ ਨਾਮਣਾ ਖੱਟਣ।

Advertisement

ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਉਹ ਹਲਕਾ ਲੁਧਿਆਣਾ ਉੱਤਰੀ ਦੇ ਨੌਜਵਾਨਾਂ ਦੇ ਸਹਿਯੋਗ ਲਈ ਹਮੇਸ਼ਾਂ ਤੱਤਪਰ ਹਨ ਅਤੇ ਉਨ੍ਹਾਂ ਦੇ ਚੰਗੇਰੇ ਅਤੇ ਉੱਜਵਲ ਭਵਿੱਖ ਲਈ ਦ੍ਰਿੜ ਸੰਕਲਪ ਹਨ। ਇਸ ਮੌਕੇ ਕੋਂਸਲਰ ਅਮਨ ਬੱਗਾ, ਕੌਂਸਲਰ ਮਨਜੀਤ ਸਿੰਘ ਢਿੱਲੋਂ, ਹਰਜਿੰਦਰ ਬਾਲੀ, ਕੁਲਦੀਪ ਮੱਕੜ, ਸੀਤਾਰਾਮ ਸ਼ੰਕਰ, ਗੁਲਸ਼ਨ ਬੁਟੀ, ਅਨਿਲ ਸ਼ਰਮਾ, ਦਵਿੰਦਰ ਭਾਰਦਵਾਜ, ਹਰੀਸ਼ ਚਿਤਕਾਰਾ, ਕੁਲਦੀਪ ਚਾਵਲਾ, ਲਵਲੀ ਕੁਮਾਰ, ਸੁਰਿੰਦਰ ਰਾਣਾ, ਮੁੰਨਾ ਪੰਡਯਾ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

Advertisement

Advertisement
×