ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਇਕ ਵੱਲੋਂ ਜਲ ਸਪਲਾਈ ਤੇ ਸੀਵਰੇਜ ਕੰਮਾਂ ਦਾ ਉਦਘਾਟਨ

ਪੀਣ ਵਾਲੇ ਪਾਣੀ ਦੀ ਸਮੱਸਿਅਾ ਹੋਵੇਗੀ ਹੱਲ: ਛੀਨਾ
ਉਦਘਾਟਨ ਕਰਦੇ ਹੋਏ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ।
Advertisement

ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਵੱਲ ਇੱਕ ਕਦਮ ਵਧਾਉਂਦੇ ਹੋਏ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 38 ਅਧੀਨ ਮੁਹੱਲਾ ਬੇਗੋਆਣਾ ਵਿਖੇ ਨਵੀਂ ਵਾਟਰ ਸਪਲਾਈ ਤੇ ਸੀਵਰੇਜ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਦੀਆਂ ਕੁਝ ਗਲੀਆਂ ਵਿੱਚ ਪਿਛਲੇ ਲੰਬੇ ਸਮੇ ਤੋਂ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਸੀ ਪਰ ਹੁਣ ਨਵੀਂ ਵਾਟਰ ਲਾਈਨ ਅਤੇ ਸੀਵਰ ਲਾਈਨ ਪਾਉਣ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦੱਖਣੀ ਵਿਧਾਨ ਸਭਾ ਹਲਕੇ ਦੇ ਉਨ੍ਹਾਂ ਵਾਰਡਾਂ ਵਿੱਚ ਵੀ ਨਵੇਂ ਟਿਊਬਵੈੱਲ ਲਗਾਏ ਜਾਣਗੇ, ਜਿੱਥੇ ਪੀਣ ਵਾਲੇ ਪਾਣੀ ਦੀ ਕਿੱਲਤ ਹੈ। ਇਸ ਤੋਂ ਇਲਾਵਾ ਜਿੱਥੇ ਸੀਵਰ ਲਾਈਨ ਜਾਮ ਹੈ, ਉੱਥੇ ਨਵੇ ਲਾਈਨ ਵਿਛਾਈ ਜਾਵੇਗੀ। ਵਿਧਾਇਕ ਛੀਨਾ ਨੇ ਕਿਹਾ ਕਿ ਹਲਕੇ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟ ਵਿੱਚ ਤੇਜੀ ਲਿਆਂਦੀ ਗਈ ਹੈ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਹੋ ਸਕੇ। ਵਿਧਾਇਕ ਛੀਨਾ ਨੇ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੀਲਾ ਕਾਰਡ, ਪੈਨਸ਼ਨ ਅਤੇ ਰਿਹਾਇਸ਼ ਯੋਜਨਾ ਸਮੇਤ ਹੋਰ ਯੋਜਨਾਵਾਂ ਤੋਂ ਵਾਂਝੇ ਰਹਿਣ ਵਾਲਿਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲ ਸਕੇ।

Advertisement

ਉਨ੍ਹਾਂ ਕਿਹਾ ਕਿ ਆਮ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਜਲਦ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।

Advertisement
Show comments