ਪੱਤਰ ਪ੍ਰੇਰਕ
ਦੋਰਾਹਾ, 29 ਦਸੰਬਰ
ਇੱਥੋਂ ਦੇ ਨਗਰ ਕੌਂਸਲ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ ਦੀ ਅਗਵਾਈ ਹੇਠ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਰੀਬ 2 ਕਰੋੜ ਰੁਪਏ ਦੇ ਵੱਖ-ਵੱਖ ਵਾਰਡਾਂ ਵਿਚ 10 ਨੀਂਹ ਪੱਥਰ ਰੱਖੇ ਹਨ। ਇਸ ਮੌਕੇ ਵਿਧਾਇਕ ਲੱਖਾ ਨੇ ਕਿਹਾ ਕਿ ਪੰਜਾਬ ਸਰਕਾਰ ਦੋਰਾਹਾ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਖ਼ਰਚ ਕਰਕੇ ਇੱਥੋਂ ਦੀ ਧਰਤੀ ਨੂੰ ਵਿਕਾਸ ਦੇ ਮਾਡਲ ਵਜੋਂ ਪੇਸ਼ ਕਰਨਾ ਚਾਹੁੰਦੀ ਹੈ ਕਿਉਂਕਿ ਦੋਰਾਹਾ ਸ਼ਹਿਰ ਇਤਿਹਾਸਕ ਪੱਖੋਂ ਬੇਹੱਦ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਜਿੱਥੇ ਪੰਜਾਬ ਵਾਸੀਆਂ ਦੀ ਭਲਾਈ ਲਈ ਅਨੇਕਾਂ ਲਾਭਕਾਰੀ ਸਕੀਮਾਂ ਲਾਗੂ ਕੀਤੀਆਂ, ਉੱਥੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ। ਜਿਸ ਤੋਂ ਖੁਸ਼ ਹੋ ਕੇ ਜਨਤਾ ਮੁੜ ਕਾਂਗਰਸ ਨੂੰ ਸੱਤਾ ਵਿਚ ਲਿਆਉਣ ਦਾ ਮਨ ਬਣਾ ਚੁੱਕੀ ਹੈ। ਇਸ ਮੌਕੇ ਚੇਅਰਮੈਨ ਬੰਤ ਸਿੰਘ ਦੋਬੁਰਜੀ, ਬੋਬੀ ਤਿਵਾੜੀ, ਰਣਜੀਤ ਸਿੰਘ, ਗੁਰਿੰਦਰ ਸਿੰਘ ਬਾਜਵਾ, ਹਰਨੇਕ ਸਿੰਘ ਨੇਕੀ, ਸੀਲਾ ਰਾਣੀ, ਨਵਜੀਤ ਸਿੰਘ, ਪ੍ਰਦੀਪ ਕੌਰ, ਮਨਦੀਪ ਸਿੰਘ ਮਾਂਗਟ, ਕਿਰਨਜੀਤ ਕੌਰ ਹਾਜ਼ਰ ਸਨ।