DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mission Clean Punjab: ਵਿਧਾਇਕ ਵੱਲੋਂ ਦੌਲਤ ਕਲੋਨੀ ’ਚ ਸਫ਼ਾਈ ਮੁਹਿੰਮ

ਸਫ਼ਾੲੀ ਕਾਮਿਆਂ ਦੀ ਹਾਜ਼ਰੀ ਯਕੀਨੀ ਬਣਾੳੁਣ ਦੇ ਨਿਰਦੇਸ਼

  • fb
  • twitter
  • whatsapp
  • whatsapp
featured-img featured-img
ਵਾਰਡ ਨੰਬਰ 10 ਵਿੱਚ ਸਫ਼ਾਈ ਕਰਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ।
Advertisement

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਅੱਜ ਦੌਲਤ ਕਲੋਨੀ ਦੇ ਵਾਰਡ ਨੰਬਰ 10 ਵਿੱਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ। ਮੁਹਿੰਮ ਦੌਰਾਨ, ਕੂੜਾ ਪ੍ਰਬੰਧਨ ਪ੍ਰਤੀ ਨਿਵਾਸੀਆਂ ਵਿੱਚ ਜਾਗਰੂਕਤਾ ਵੀ ਫੈਲਾਈ ਗਈ। ਇਸ ਤੋਂ ਇਲਾਵਾ ਵਿਧਾਇਕ ਅਸ਼ੋਕ ਪਰਾਸ਼ਰ ਨੇ ਨਵੇਂ ਲਾਏ ਗਏ 12.5 ਹਾਰਸ਼ ਪਾਵਰ ਟਿਊਬਵੈੱਲ ਦਾ ਉਦਘਾਟਨ ਕੀਤਾ। ਇਹ ਟਿਊਬਵੈੱਲ ਲਗਪਗ 6.50 ਲੱਖ ਰੁਪਏ ਦੀ ਲਾਗਤ ਨਾਲ ਲਾਇਆ ਗਿਆ ਹੈ।

ਸਫ਼ਾਈ ਮੁਹਿੰਮ ਦੌਰਾਨ ਕੌਂਸਲਰ ਪ੍ਰਦੀਪ ਸ਼ਰਮਾ ਗੈਬੀ ਸਮੇਤ ਹੋਰ ਨਗਰ ਨਿਗਮ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਕਰਦਿਆਂ ਉਨ੍ਹਾਂ ਦਾ ਧਿਆਨ ਸਫ਼ਾਈ ਨੂੰ ਉਤਸ਼ਾਹਿਤ ਕਰਨ ’ਤੇ ਹੈ। ਸਬੰਧਤ ਅਧਿਕਾਰੀਆਂ ਨੂੰ ਨਿਯਮਤ ਤੌਰ ’ਤੇ ਸਫ਼ਾਈ ਸੇਵਕਾਂ ਦੀ ਹਾਜ਼ਰੀ ਦੀ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਨੂੰ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸ਼ੁਰੂ ਕੀਤਾ ਜਾ ਰਿਹਾ ਹੈ।

Advertisement

ਵਿਧਾਇਕ ਅਸ਼ੋਕ ਪਰਾਸ਼ਰ ਨੇ ਸ਼ਹਿਰ ਵਾਸੀਆਂ ਨੂੰ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਅਧਿਕਾਰੀਆਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਵਸਨੀਕਾਂ ਨੂੰ ਘਰੇਲੂ ਕੂੜੇ ਨੂੰ ਰਿਡਿਊਸ, ਰੀਯੂਜ਼ ਅਤੇ ਰੀਸਾਈਕਲ ਕਰਨ ਲਈ ਵੱਖ-ਵੱਖ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ ਗਈ ਹੈ। ਵਿਧਾਇਕ ਨੇ ਕਿਹਾ ਕਿ ਉਹ ਖੁਦ ਜ਼ਮੀਨੀ ਪੱਧਰ ’ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਹੋਰ ਸੁਧਾਰ ਕਰਨ ਲਈ ਵਸਨੀਕਾਂ ਤੋਂ ਫੀਡਬੈਕ ਵੀ ਲਈ ਜਾ ਰਹੀ ਹੈ।

Advertisement

Advertisement
×