ਵਿਧਾਇਕ ਨੇ ਸੜਕ ਦਾ ਨੀਂਹ ਪੱਥਰ ਰੱਖਿਆ
ਸਡ਼ਕਾਂ ਨਵਿਆਉਣ ਦੇ ਕੰਮ ਜੰਗੀ ਪੱਧਰ ’ਤੇ ਜਾਰੀ: ਗਿਆਸਪੁਰਾ
Advertisement
ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਸੋਹੀਆਂ ਤੋਂ ਫਲੌਂਡ ਨੂੰ ਜਾਣ ਵਾਲੀ ਲਿੰਕ ਸੜਕ ਨੂੰ ਨਵਿਆਉਣ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਦੀ ਹਰ ਇੱਕ ਸੜਕ ਨੂੰ ਪਹਿਲ ਦੇ ਆਧਾਰ ’ਤੇ ਨਵਿਆਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਅੰਦਰ ਵਿਕਾਸ ਕਾਰਜ ਬਿਨਾਂ ਪੱਖਪਾਤ ਤੋਂ ਕਰਵਾਏ ਜਾ ਰਹੇ ਹਨ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਵਾਉਣ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੜਕਾਂ, ਲਾਇਬ੍ਰੇਰੀਆਂ, ਖੇਡ ਮੈਦਾਨ, ਜਿੰਮ, ਧਰਮਸ਼ਾਲਾਵਾਂ, ਗਲੀਆਂ-ਨਾਲੀਆਂ, ਟੋਭਿਆਂ ਦੀ ਸਾਫ਼-ਸਫ਼ਾਈ, ਇੰਟਰਲੌਕਿੰਗ ਟਾਇਲਾਂ ਆਦਿ ਦੇ ਕਾਰਜ ਚੱਲ ਰਹੇ ਹਨ।
ਚੇਅਰਮੈਨ ਕਰਨ ਸਿਹੋੜਾ, ਪ੍ਰਧਾਨ ਏ ਪੀ ਜੱਲਾ, ਸਾਬਕਾ ਚੇਅਰਮੈਨ ਬੂਟਾ ਸਿੰਘ ਰਾਣੋ, ਸਰਪੰਚ ਪ੍ਰਗਟ ਸਿੰਘ ਸਿਆੜ੍ਹ, ਸਰਪੰਚ ਪਿੰਦਰ ਸਿੰਘ ਸੇਖਾ, ਸਰਪੰਚ ਵਿੰਦਰ ਸਿੰਘ ਸੋਹੀਆ ਅਤੇ ਪੀਡਬਲਿਊਡੀ ਦੇ ਅਧਿਕਾਰੀ ਹਾਜ਼ਰ ਸਨ।
Advertisement
Advertisement
