ਵਿਧਾਇਕ ਨੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ
ਪਿੰਡ ਅਲੂਣਾ ਤੋਲਾ ਵਿੱਚ ਨਵੇਂ ਬਣ ਰਹੇ ਖੇਡ ਸਟੇਡੀਅਮ ਦੀ ਉਸਾਰੀ ਦਾ ਨੀਂਹ ਪੱਥਰ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਰਪੰਚ ਰਮਨਦੀਪ ਕੌਰ ਚੀਮਾ, ਸੂਬਾ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ ਅਤੇ ਪੰਚਾਇਤ ਮੈਂਬਰਾਂ ਦੀ ਹਾਜ਼ਰੀ ਵਿੱਚ ਰੱਖਿਆ। ਵਿਧਾਇਕ ਗਿਆਸਪੁਰਾ ਨੇ...
ਪਿੰਡ ਅਲੂਣਾ ਤੋਲਾ ਵਿੱਚ ਨਵੇਂ ਬਣ ਰਹੇ ਖੇਡ ਸਟੇਡੀਅਮ ਦੀ ਉਸਾਰੀ ਦਾ ਨੀਂਹ ਪੱਥਰ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਰਪੰਚ ਰਮਨਦੀਪ ਕੌਰ ਚੀਮਾ, ਸੂਬਾ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ ਅਤੇ ਪੰਚਾਇਤ ਮੈਂਬਰਾਂ ਦੀ ਹਾਜ਼ਰੀ ਵਿੱਚ ਰੱਖਿਆ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਹਲਕਾ ਪਾਇਲ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਵਿਕਾਸ ਕਾਰਜਾਂ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡਾਗੇਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੀ ਨੁਹਾਰ ਬਦਲਣ ਲਈ ਵੱਡੇ ਪੱਧਰ ’ਤੇ ਕਦਮ ਚੁੱਕੇ ਜਾ ਰਹੇ ਹਨ।
ਸਰਪੰਚ ਰਮਨਦੀਪ ਕੌਰ ਚੀਮਾ ਨੇ ਕਿਹਾ ਕਿ ਹਲਕਾ ਪਾਇਲ ਦੇ ਪਿੰਡਾਂ ਵਿੱਚੋਂ ਨੰਬਰ ਇੱਕ ’ਤੇ ਪਿੰਡ ਅਲੂਣਾ ਤੋਲਾ ਹੋਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕੀਤਾ। ਇਸ ਮੌਕੇ ਬੂਟਾ ਸਿੰਘ ਰਾਣੋ, ਹਰਵਿੰਦਰ ਸਿੰਘ ਚੀਮਾ, ਪੀ ਏ ਮਨਜੀਤ ਸਿੰਘ ਡੀ ਸੀ, ਬੀ ਡੀ ਪੀ ਓ ਦੋਰਾਹਾ ਸੁਮਰੀਤਾ, ਅਰਪਿਤ ਸ਼ਰਮਾ, ਪਵਨਦੀਪ ਸਿੰਘ (ਜੇ ਈ) ਚਰਨਜੋਤ ਸਿੰਘ ਚੀਮਾ, ਪੰਚ ਕੁਲਜਿੰਦਰ ਸਿੰਘ, ਜੋਗਿੰਦਰ ਸਿੰਘ, ਸੁਖਵੀਰ ਸਿੰਘ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਸੁਰਿੰਦਰ ਕੌਰ ਸਾਰੇ ਪੰਚ, ਨੰਬਰਦਾਰ ਜਸਪਾਲ ਸਿੰਘ, ਨਾਰੰਗ ਸਿੰਘ, ਕੋਚ ਗੁਰਪ੍ਰੀਤ ਸਿੰਘ ਮਲਹਾਂਸ, ਬਰਿੰਦਰ ਸਿੰਘ, ਬਚਿੱਤਰ ਸਿੰਘ, ਕਰਨੈਲ ਸਿੰਘ, ਗੁਰਪਾਲ ਸਿੰਘ ਅਤੇ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

