ਜਸਬੀਰ ਸ਼ੇਤਰਾ
ਜਗਰਾਉਂ, 4 ਸਤੰਬਰ
ਲੋਕ ਸੇਵਾ ਸੁਸਾਇਟੀ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾ ਕੇ ਅੱਜ ਇਥੇ 7 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਚੇਅਰਮੈਨ ਗੁਲਸ਼ਨ ਅਰੋੜਾ ਪ੍ਰਧਾਨ ਅਤੇ ਪ੍ਰਿੰਸੀਪਲ ਚਰਨਜੀਤ ਭੰਡਾਰੀ ਦੀ ਅਗਵਾਈ ਹੇਠ ਕਰਵਾਏ ਸਮਾਗਮ ’ਚ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਅਧਿਆਪਕ ਇਕ ਅਜਿਹਾ ਧੁਰਾ ਹੈ ਜਿਸ ਦੇ ਆਲੇ ਦੁਆਲੇ ਵਿਦਿਆਰਥੀ ਜਗਤ ਘੁੰਮਦਾ ਹੈ।
ਉਨ੍ਹਾਂ ਕਿਹਾ ਕਿ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਜਨਮ ਦਿੰਦੇ ਹਨ ਤਾਂ ਅਧਿਆਪਕ ਉਨ੍ਹਾਂ ਬੱਚਿਆ ਨੂੰ ਨਵਾਂ ਜਨਮ ਦੇ ਕੇ ਇਸ ਸਮਾਜ ’ਚ ਰਹਿਣ ਦੇ ਕਾਬਿਲ ਬਣਾਉਂਦੇ ਹਨ। ਅਧਿਆਪਕ ਕਿਸੇ ਵੀ ਕੌਮ ਦੇ ਨਿਰਮਾਤਾ ਹੁੰਦੇ ਹਨ ਅਤੇ ਚੰਗੇ ਸਮਾਜ ਪਿੱਛੇ ਅਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਸਮਾਜ ’ਚ ਫੈਲੀਆਂ ਕੁਰੀਤੀਆਂ ਪ੍ਰਤੀ ਵਿਦਿਆਰਥੀ ਵਰਗ ਨੂੰ ਜਾਗਰੂਕ ਕੀਤਾ ਜਾਵੇ। ਇਸ ਮੌਕੇ ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਰਾਜਪਾਲ ਕੌਰ, ਸ਼ਹੀਦ ਵਰਿਆਮ ਸਿੰਘ ਮੈਮੋਰੀਅਲ ਆਦਰਸ਼ ਮਿਡਲ ਸਕੂਲ ਦੀ ਪ੍ਰਿੰਸੀਪਲ ਪ੍ਰੀਤ ਓਬਰਾਏ, ਲਾਜਪਤ ਰਾਏ ਕੰਨਿਆ ਵਿਦਿਆਲਿਆ ਸਕੂਲ ਦੀ ਪ੍ਰਿੰਸੀਪਲ ਮੰਜੂ ਗਰੋਵਰ, ਆਰਕੇ ਸੀਨੀਅਰ ਸੈਕੰਡਰੀ ਸਕੂਲ ਦੀ ਸੀਨੀਅਰ ਅਧਿਆਪਕਾ ਅੰਜੂ ਗੋਇਲ, ਗੌਰਮਿੰਟ ਸੈਂਟਰ ਬੁਆਏ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਗੀਤਾ ਜੈਨ ਅਤੇ ਸੇਂਟ ਮਹਾਂਪ੍ਰਗਿਆ ਸਕੂਲ ਦੀ ਅਧਿਆਪਕਾ ਕਿਰਨਾ ਭਾਰਦਵਾਜ ਤੋਂ ਇਲਾਵਾ ਖ਼ਾਲਸਾ ਸੀਨੀਅਰ ਸੈਕੰਡਰੀ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮਨਹੋਰ ਸਿੰਘ ਖੱਟਰ, ਕੁਲਭੂਸ਼ਨ ਗੁਪਤਾ, ਨੀਰਜ ਮਿੱਤਲ, ਰਾਜੀਵ ਗੁਪਤਾ, ਜਸਵੰਤ ਸਿੰਘ, ਮੁਕੇਸ਼ ਗੁਪਤਾ, ਰਜਿੰਦਰ ਜੈਨ, ਕੰਵਲ ਕੱਕੜ, ਪਰਵੀਨ ਮਿੱਤਲ, ਆਰਕੇ ਗੋਇਲ, ਸੁਨੀਲ ਅਰੋੜਾ, ਸੁਖਜਿੰਦਰ ਸਿੰਘ ਢਿੱਲੋਂ ਹਾਜ਼ਰ ਸਨ।