DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

MLA Sarbjit Kaur Manuke ਵਿਧਾਨ ਸਭਾ ’ਚ ਸੂਰਾਂ ਤੇ ਨੀਲ ਗਾਵਾਂ ਦੀ ਗੂੰਜ

ਵਿਧਾਇਕਾ ਮਾਣੂੰਕੇ ਨੇ ਸੜਕਾਂ ਦਾ ਮੁੱਦਾ ਵਿਧਾਨ ਸਭਾ ਵਿੱਚ ਚੁੱਕਿਆ

  • fb
  • twitter
  • whatsapp
  • whatsapp
featured-img featured-img
ਵਿਧਾਨ ਸਭਾ ਵਿੱਚ ਸੰਬੋਧਨ ਕਰਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ।
Advertisement

ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਵਿਧਾਨ ਸਭਾ ਦੇ ਚਾਲੂ ਸੈਸ਼ਨ ਦੌਰਾਨ ਅੱਜ ਗੁਰੂ ਗੋਬਿੰਦ ਸਿੰਘ ਮਾਰਗ ਦੀ ਖਸਤਾ ਹਾਲਤ, ਹੋਰ ਸੜਕਾਂ ਅਤੇ ਬੇਟ ਇਲਾਕੇ ਵਿੱਚ ਸਤਲੁਜ ਦਰਿਆ ਕੰਢੇ ਜੰਗਲੀ ਸੂਰਾਂ ਤੇ ਪੱਧਰੇ ਇਲਾਕੇ ਵਿੱਚ ਨੀਲ ਗਾਵਾਂ ਦੀ ਸਮੱਸਿਆ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਵਧਦੀ ਗਿਣਤੀ ਪ੍ਰੇਸ਼ਾਨੀ ਪੈਦਾ ਕਰ ਰਹੀ ਹੈ। ਇਹ ਜੀਵ ਜਿੱਥੇ ਫ਼ਸਲਾਂ ਦਾ ਭਾਰੀ ਨੁਕਸਾਨ ਕਰਦੇ ਹਨ ਉਥੇ ਸੜਕੀ ਹਾਦਸਿਆਂ ਦਾ ਕਾਰਨ ਬਣਦੇ ਹਨ ਜਿਸ ਤੋਂ ਮਨੁੱਖੀ ਜਾਨਾਂ ਨੂੰ ਖ਼ਤਰਾ ਬਣਿਆ ਰਹਿੰਦਾ ਹੈ। ਇਸ ਵਧ ਰਹੀ ਸਮੱਸਿਆ ਦੇ ਹੱਲ ਲਈ ਸਰਕਾਰ ਜੰਗਲੀ ਸੂਰਾਂ ਅਤੇ ਨੀਲ ਗਾਂਵਾਂ ਦੀ ਗਿਣਤੀ ਦਾ ਸਰਵੇਖਣ ਕਰਵਾਏ। ਇਸ ਤੋਂ ਇਲਾਵਾ ਬੀਬੀ ਮਾਣੂੰਕੇ ਨੇ ਲੱਖਾ-ਮਾਣੂੰਕੇ ਸੜਕ ਅਤੇ ਗੁਰੂ ਗੋਬਿੰਦ ਸਿੰਘ ਮਾਰਗ ਦਾ ਮੁੱਦਾ ਵੀ ਚੁੱਕਿਆ। ਅਧੂਰੀ ਅਤੇ ਟੁੱਟੀ-ਫੁੱਟੀ ਸੜਕ ਕਾਰਨ ਹਾਦਸਿਆਂ ਦਾ ਖ਼ਤਰਾ ਵਧ ਗਿਆ ਹੈ ਅਤੇ ਕਿਸਾਨਾਂ, ਵਿਦਿਆਰਥੀਆਂ, ਵਪਾਰੀਆਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਸਪੀਕਰ ਰਾਹੀਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਦੇਰੀ ਲਈ ਠੇਕੇਦਾਰ ਅਤੇ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਠੇਕੇ ਦੀਆਂ ਸ਼ਰਤਾਂ ਅਨੁਸਾਰ ਕਾਰਵਾਈ ਕੀਤੀ ਜਾਵੇ।

Advertisement
Advertisement
×