ਨਿੱਜੀ ਪੱਤਰ ਪ੍ਰੇਰਕ
ਖੰਨਾ, 5 ਅਪਰੈਲ
ਇਥੋਂ ਦੇ ਰੇਲਵੇ ਲਾਈਨੋਂ ਪਾਰ ਇਲਾਕੇ ਵਿਚ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹਿਰ ਦੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸੜਕਾਂ ਅਤੇ ਗਲੀਆਂ ਦੀ ਮੂੰਹ ਬੋਲਦੀਆਂ ਤਸਵੀਰਾਂ ਦਿਖਾਈਆਂ ਕਿ ਕਿਵੇਂ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਗਈ ਹੈ ਅਤੇ ਲੋਕਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਂਬੱਧ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਇਸ ਮੌਕੇ ਐੱਸ.ਡੀ.ਐੱਮ ਮਨਜੀਤ ਕੌਰ, ਈਓ ਚਰਨਜੀਤ ਸਿੰਘ, ਜਸਵਿੰਦਰ ਸਿੰਘ, ਗੁਰਤੇਜ ਸਿੰਘ, ਅਜੇ ਗਾਬਾ, ਵਰਿੰਦਰ ਕੁਮਾਰ ਨਾਲ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ ਗਈ। ਵਿਧਾਇਕ ਸੌਂਦ ਨੇ ਕਿਹਾ ਕਿ ਹੁਣ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਕਰਮ ਚੰਦ, ਜਗਤਾਰ ਸਿੰਘ, ਰਾਜਬੀਰ ਸ਼ਰਮਾ, ਮਹੇਸ਼ ਕੁਮਾਰ, ਲਛਮਣ ਸਿੰਘ ਗਰੇਵਾਲ, ਗੁਰਮਿੰਦਰ ਸਿੰਘ, ਜਸਵਿੰਦਰ ਸਿੰਘ, ਵਰਿੰੰਦਰ ਸਿੰਘ ਆਦਿ ਹਾਜ਼ਰ ਸਨ।