ਵਿਧਾਇਕ ਨੇ ਤੀਰਥ ਯਾਤਰਾ ਲਈ ਬੱਸ ਰਵਾਨਾ ਕੀਤੀ
‘ਆਪ’ ਸਰਕਾਰ ਵੱਲੋਂ ਤੀਰਥ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਤਹਿਤ ਮਾਛੀਵਾੜਾ ਤੋਂ ਵੀ ਇੱਕ ਬੱਸ ਰਵਾਨਾ ਕੀਤੀ ਗਈ। ਅੱਜ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਬੀ ਸੀ ਵਿੰਗ ਦੇ ਜ਼ਿਲ੍ਹਾ...
‘ਆਪ’ ਸਰਕਾਰ ਵੱਲੋਂ ਤੀਰਥ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਤਹਿਤ ਮਾਛੀਵਾੜਾ ਤੋਂ ਵੀ ਇੱਕ ਬੱਸ ਰਵਾਨਾ ਕੀਤੀ ਗਈ। ਅੱਜ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਬੀ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਰਾਠੌਰ ਨੇ ਇਹ ਸ਼ਰਧਾਲੂਆਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ, ਦੁਰਗਿਆਣਾ ਮੰਦਰ ਅਤੇ ਵਾਹਗਾ ਬਾਰਡਰ ਲਈ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਯੋਜਨਾ ਨਾਲ ਲੋਕ ਮੁਫ਼ਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਭੁਪਿੰਦਰ ਰਾਠੌਰ ਨੇ ਕਿਹਾ ਕਿ ਲੋਕਾਂ ਵਿੱਚ ਇਸ ਯਾਤਰਾ ਪ੍ਰਤੀ ਕਾਫ਼ੀ ਉਤਸ਼ਾਹ ਹੈ ਅਤੇ ਸਰਕਾਰ ਵੱਲੋਂ ਵੀ ਸ਼ਰਧਾਲੂਆਂ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਮੁਫ਼ਤ ਬੱਸਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਰਸਤੇ ਵਿੱਚ ਖਾਣ-ਪੀਣ ਤੇ ਹੋਰ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾਂਦਾ ਹੈ ਉੱਥੇ ਰਹਿਣ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ।
ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਪਰਵੀਨ ਮੱਕੜ, ਗੁਰਵੀਰ ਸਿੰਘ ਖੇੜਾ, ਪੀ ਏ ਨਵਜੀਤ ਸਿੰਘ ਉਟਾਲਾਂ ਵੀ ਮੌਜੂਦ ਸਨ।

