ਵਿਧਾਇਕ ਮੁਹੱਲਾ ਕਲੀਨਿਕ ਦਾ ਕੰਮ ਸ਼ੁਰੂ ਕਰਵਾਇਆ
ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 44 ਵਿੱਚ ਨਵੇਂ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਕੌਂਸਲਰ ਸੋਹਣ ਸਿੰਘ ਗੋਗਾ ਦੀ ਇਸ ਪਹਿਲਕਦਮੀ ਤਹਿਤ ਹਲਕੇ ਦੇ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਵਿਧਾਇਕ ਸਿੱਧੂ ਨੇ ਕਿਹਾ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਨਾਲ ਆਮ ਲੋਕਾਂ ਨੂੰ ਇਲਾਜ ਲਈ ਨਿੱਜੀ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦਾ ਇਲਾਜ ਨੇੜੇ ਬਣੇ ਮੁਹੱਲਾ ਕਲੀਨਿਕ ਵਿੱਚ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਸਿਹਤ ਸਹੂਲਤਾਂ ਵਿੱਚ ਵਾਧਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ।
ਇਸ ਮੌਕੇ ਬੀਬੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਵਾਰਡ ਨੰਬਰ 44 ਵਿੱਚ ਇਹ ਦੂਸਰਾ ਮੁਹੱਲਾ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮਿਲਣਗੀਆਂ। ਇਸ ਮੌਕੇ ਕੌਂਸਲਰ ਸੋਹਣ ਸਿੰਘ ਗੋਗਾ, ਰੇਸ਼ਮ ਸਿੰਘ ਸੱਗੂ, ਵਿਪਨ ਕੁਮਾਰ, ਸਤਵਿੰਦਰ ਸਿੰਘ ਵਿਰਕ, ਡਾ. ਨਿਰਮਲ ਨਈਅਰ, ਗੁਰਪ੍ਰੀਤ ਸਿੰਘ ਰਾਜਾ, ਕੁਲਦੀਪ ਸਿੰਘ ਸੈਣੀ, ਦਿਆਲ ਸਿੰਘ ਢਿੱਲੋਂ, ਦਰਸ਼ਨ ਸਿੰਘ ਜੱਸਲ, ਕਮਲ ਕਪੂਰ, ਜਸਪਾਲ ਸਿੰਘ, ਪ੍ਰਧਾਨ ਅਜਮੇਰ ਸਿੰਘ, ਯੂਥ ਪ੍ਰਧਾਨ ਅਰਸ਼ਦੀਪ ਬਿੱਲਾ ਅਤੇ ਸਤਵੰਤ ਸਿੰਘ ਮਠਾੜੂ ਆਦਿ ਹਾਜ਼ਰ ਸਨ।
