ਕੇਂਦਰੀ ਜੇਲ੍ਹ ਵਿੱਚੋਂ ਮੋਬਾਈਲ ਫੋਨ ਬਰਾਮਦ
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ 12 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਰਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ਜੇਲ੍ਹ ਅੰਦਰ ਅਚਾਨਕ ਕੀਤੀ ਗਈ ਚੈਕਿੰਗ ਦੌਰਾਨ ਸਿਮਰਨਜੀਤ ਸਿੰਘ, ਮਨਪ੍ਰੀਤ...
Advertisement
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ 12 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਰਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ਜੇਲ੍ਹ ਅੰਦਰ ਅਚਾਨਕ ਕੀਤੀ ਗਈ ਚੈਕਿੰਗ ਦੌਰਾਨ ਸਿਮਰਨਜੀਤ ਸਿੰਘ, ਮਨਪ੍ਰੀਤ ਸਿੰਘ, ਧੀਰਜ ਚੌਹਾਨ, ਸੁਖਪਾਲ ਸਿੰਘ, ਗੁਰਵਿੰਦਰ ਸਿੰਘ, ਮੁਹੰਮਦ ਸੋਹਿਬ, ਜੁਗਰਾਜ ਸਿੰਘ, ਹਰਸਿਤ ਸਿੰਘ, ਦਕਸ਼ ਅਰੋੜਾ, ਪਲਵਿੰਦਰ ਸਿੰਘ, ਦਲੀਪ ਕੁਮਾਰ, ਰਾਜਨ ਧੂੜੀਆ ਅਤੇ ਗੁਰਮੀਤ ਸਿੰਘ ਤੋਂ ਮੋਬਾਈਲ ਫੋਨ ਵੱਖ ਵੱਖ ਮਾਰਕਾ ਮਿਲੇ ਹਨ।
Advertisement
ਥਾਣੇਦਾਰ ਦਿਨੇਸ਼ ਕੁਮਾਰ ਨੇ ਦੱਸਿਆ ਹੈ ਕਿ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲੀਸ ਵੱਲੋਂ ਇਨ੍ਹਾਂ ਖ਼ਿਲਾਫ਼ ਜੇਲ੍ਹ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement