ਲੁਧਿਆਣਾ: ਥਾਣਾ ਦੁੱਗਰੀ ਦੀ ਪੁਲੀਸ ਨੇ ਇੱਕ ਜਣੇ ਨੂੰ ਲੁੱਟੇ ਹੋਏ ਮੋਬਾਈਲ ਫੋਨ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਚੈਕਿੰਗ ਦੇ ਸਬੰਧ ਵਿੱਚ ਨੇੜੇ ਹੋਟਲ ਕੀਜ਼ 200 ਫੁੱਟਾ ਰੋਡ ’ਤੇ ਮੌਜੂਦ ਸੀ ਤਾਂ ਮੁਖਬ਼ਰ ਦੀ ਇਤਲਾਹ ’ਤੇ ਸਾਹਿਲ ਕੁਮਾਰ ਉਰਫ਼ ਕਾਲੂ ਪੁੱਤਰ ਵਿਜੈ ਕੁਮਾਰ ਵਾਸੀ ਨਿਊ ਟੈਗੋਰ ਨਗਰ ਵੱਡੀ ਹੈਬੋਵਾਲ ਨੂੰ ਨਿਊ ਸ਼ਾਮ ਨਗਰ ਰੇਵਲੇ ਫਾਟਕਾਂ ਕੋਲੋਂ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਤਿੰਨ ਮੋਬਾਈਲ ਫੋਨ ਬਰਾਮਦ ਹੋਏ। ਜਾਂਂਚ ਅਧਿਕਾਰੀ ਨੇ ਦੱਸਿਆ ਕਿ ਪੜਤਾਲ ਦੌਰਾਨ ਉਸ ਨੇ ਦੱਸਿਆ ਹੈ ਕਿ ਉਹ ਨਸ਼ੇ ਦੀ ਪੂਰਤੀ ਲਈ ਰਾਹਗੀਰਾਂ ਅਤੇ ਪਰਵਾਸੀ ਮਜ਼ਦੂਰਾਂ ਤੋਂ ਮੋਬਾਈਲ ਲੁੱਟਦਾ ਹੈ। ਪੁਲੀਸ ਨੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ