ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ
ਜੇਲ੍ਹ ਪ੍ਰਸ਼ਾਸਨ ਦੀ ਸਖ਼ਤੀ ਦੇ ਬਾਵਜੂਦ ਜੇਲ੍ਹ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਤੋਂ ਮੋਬਾਈਲ ਫੋਨ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿਛਲੇ ਕੁਝ ਦਿਨਾਂ ਦੌਰਾਨ ਕੀਤੀ ਗਈ ਚੈਕਿੰਗ ਦੌਰਾਨ ਜਿੱਥੇ ਕੈਦੀਆਂ ਅਤੇ ਹਵਾਲਾਤੀਆਂ ਤੋਂ ਇਤਰਾਜ਼ਯੋਗ ਸਮੱਗਰੀ...
ਜੇਲ੍ਹ ਪ੍ਰਸ਼ਾਸਨ ਦੀ ਸਖ਼ਤੀ ਦੇ ਬਾਵਜੂਦ ਜੇਲ੍ਹ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਤੋਂ ਮੋਬਾਈਲ ਫੋਨ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿਛਲੇ ਕੁਝ ਦਿਨਾਂ ਦੌਰਾਨ ਕੀਤੀ ਗਈ ਚੈਕਿੰਗ ਦੌਰਾਨ ਜਿੱਥੇ ਕੈਦੀਆਂ ਅਤੇ ਹਵਾਲਾਤੀਆਂ ਤੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ, ਉੱਥੇ ਜੇਲ੍ਹ ਵਿੱਚ ਤਾਇਨਾਤ ਮੁਲਜ਼ਮਾਂ ਤੋਂ ਵੀ ਇਹ ਸਾਮਾਨ ਬਰਾਮਦ ਕੀਤਾ ਗਿਆ ਹੈ। ਆਈ ਆਰ ਬੀ ਮੁਲਾਜ਼ਮ ਵੀ ਇਤਰਾਜ਼ਯੋਗ ਸਮੱਗਰੀ ਸਣੇ ਗ੍ਰਿਫ਼ਤਾਰ ਕੀਤੇ ਗਏ ਹਨ। ਬੀਤੇ ਕੱਲ੍ਹ ਜੇਲ੍ਹ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਜੇਲ੍ਹ ਦੇ ਸਹਾਇਕ ਸੁਪਰਡੈਟ ਸੁਰਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀਆਂ ਪ੍ਰਣਵ ਸ਼ਰਮਾ, ਅਜੈ ਕੁਮਾਰ, ਸਲੀਮ ਮੁਹੰਮਦ, ਸ਼ਾਸ਼ਾ ਸ਼ੁਭਮ, ਚਰਨਜੀਤ ਸਿੰਘ ਅਤੇ ਗਗਨਦੀਪ ਸਿੰਘ ਪਾਸੋਂ ਪੱਜ ਮੋਬਾਈਲ ਬਰਾਮਦ ਕੀਤੇ ਗਏ ਹਨ। ਥਾਣੇਦਾਰ ਦਿਨੇਸ਼ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਥਾਣਾ ਡਵੀਜ਼ਨ ਨੰਬਰ ਸੱਤ ਵੱਲੋਂ ਜੇਲ੍ਹ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

