ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 25 ਅਗਸਤ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਤੇ ਸੀਨੀਅਰ ਉਪ ਪ੍ਰਧਾਨ ਗੁਰਜੀਤ ਸਿੰਘ ਮਾਛੀਵਾੜਾ ਦੀ ਅਗਵਾਈ ਹੇਠ ਹੋਈ। ਇਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 30 ਅਗਸਤ ਨੂੰ ਹਲਕਾ ਸਮਰਾਲਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਦਾ ਵਿਰੋਧ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਜਦੋਂ ਸੁਖਬੀਰ ਬਾਦਲ ਹਲਕਾ ਸਮਰਾਲਾ ’ਚ ਆਉਣਗੇ ਤਾਂ ਕਿਸਾਨ ਸ਼ਾਂਤਮਈ ਢੰਗ ਨਾਲ ਉਨ੍ਹਾਂ ਦਾ ਵਿਰੋਧ ਕਰਦੇ ਹੋਏ ਰੋਸ ਮੁਜ਼ਾਹਰਾ ਕਰਨਗੇ। ਇਸ ਤੋਂ ਇਲਾਵਾ ਖੇਤੀਬਾੜੀ ਕਾਲੇ ਕਾਨੂੰਨਾਂ ਸਬੰਧੀ ਜੋ ਸੰਘਰਸ਼ ਚੱਲ ਰਿਹਾ ਹੈ, ਉਸ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਕਿਸੇ ਵੀ ਸਿਆਸੀ ਆਗੂ ਨੂੰ ਪਿੰਡਾਂ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗ। ਇਸੇ ਤਹਿਤ ਕਿਸਾਨ ਸੁਖਬੀਰ ਬਾਦਲ ਦੇ ਦੌਰੇ ਦਾ ਵਿਰੋਧ ਕਰਨਗੇ।
ਇਸ ਮੌਕੇ ਸੁਖਵਿੰਦਰ ਸਿੰਘ, ਮੋਹਣ ਸਿੰਘ ਬਾਲਿਓਂ, ਰਣਜੀਤ ਸਿੰਘ, ਪ੍ਰੇਮ ਸਿੰਘ, ਕੁਲਦੀਪ ਸਿੰਘ, ਬਚਿੱਤਰ ਸਿੰਘ, ਜਗਤਾਰ ਸਿੰਘ, ਦਲਜਿੰਦਰ ਸਿੰਘ, ਪ੍ਰੇਮ ਸਿੰਘ, ਗੁਰਮੁਖ ਸਿੰਘ, ਕਰਨੈਲ ਸਿੰਘ, ਕੁਲਦੀਪ ਸਿੰਘ, ਉਜਾਗਰ ਸਿੰਘ, ਜਗਤਾਰ ਸਿੰਘ, ਇਕਬਾਲ ਸਿੰਘ, ਮੇਵਾ ਸਿੰਘ, ਮਨਪ੍ਰੀਤ ਸਿੰਘ, ਡੋਗਰ ਸਿੰਘ, ਬੱਗਾ ਸਿੰਘ, ਜ਼ੋਰਾਵਰ ਸਿੰਘ, ਜਗਜੀਵਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ, ਰਘਵੀਰ ਸਿੰਘ, ਨਿਰਮਲ ਸਿੰਘ, ਪ੍ਰੀਤਮ ਸਿੰਘ, ਬਲਕਾਰ ਸਿੰਘ, ਬਹਾਦਰ ਸਿੰਘ ਵੀ ਮੌਜੂਦ ਸਨ।