ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਲਾਮਬੰਦੀ

ਸਮਰਾਲਾ ਦੀਆਂ ਸਾਰੀਆਂ ਜਥੇਬੰਦੀਆਂ ਐੱਸਡੀਐੱਮ ਦਫ਼ਤਰ ਅੱਗੇ ਕਰਨਗੀਆਂ ਪ੍ਰਦਰਸ਼ਨ
Advertisement

ਡੀਪੀਐੱਸ ਬੱਤਰਾ

ਸਮਰਾਲਾ, 7 ਜੁਲਾਈ

Advertisement

ਚਾਰ ਮਜ਼ਦੂਰ ਵਿਰੋਧੀ ਲੇਬਰ ਕੋਡ ਖ਼ਿਲਾਫ਼ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਵਿੱਚ ਮੁਲਾਜ਼ਮ, ਪੈਨਸ਼ਨਰ, ਮਜ਼ਦੂਰ ਜਥੇਬੰਦੀਆਂ ਤੋਂ ਇਲਾਵਾ ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਵੀ ਸ਼ਾਮਲ ਹੋਣਗੇ। ਕਾਮਰੇਡ ਭਜਨ ਸਿੰਘ ਪ੍ਰਧਾਨ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸਮਰਾਲਾ ਅਤੇ ਜਨਰਲ ਸਕੱਤਰ ਕਾਮਰੇਡ ਰਣਜੀਤ ਸਿੰਘ ਮਾਛੀਵਾੜਾ ਦੀ ਅਗਵਾਈ ਹੇਠ ਆਟੋ ਟੈਂਪੂ ਯੂਨੀਅਨ ਸਮਰਾਲਾ, ਦਸ਼ਮੇਸ਼ ਟੈਕਸੀ ਯੂਨੀਅਨ ਸਮਰਾਲਾ, ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸਮਰਾਲਾ ਦੇ ਪ੍ਰਧਾਨਾਂ ਤੋਂ ਇਲਾਵਾ ਹੋਰ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ ਲਾਮਬੰਦ ਕੀਤਾ ਗਿਆ।

ਆਗੂਆਂ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਭਾਜਪਾ-ਐੱਨਡੀਏ ਸਰਕਾਰ ਦੁਆਰਾ ਅਖੌਤੀ ‘ਲੇਬਰ ਲਾਅ ਰਿਫਾਰਮਜ਼’ ਜਿਸ ਤਹਿਤ 29 ਮੌਜੂਦਾ ਕਿਰਤ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਚਾਰ ਕਿਰਤ ਕੋਡਾਂ ਵਿੱਚ ਸ਼ਾਮਲ ਕੀਤਾ ਗਿਆ ਹੈ, ਜਿਸ ਦਾ ਮੁੱਖ ਮਕਸਦ ਮਜ਼ਦੂਰਾਂ ਦੇ ਬੁਨਿਆਦੀ ਅਧਿਕਾਰਾਂ ਨੂੰ ਕਮਜੋਰ ਕਰਨਾ ਹੈ। ਮੋਦੀ ਸਰਕਾਰ ਨੇ 2019 ਵਿੱਚ ਸੱਤਾ ਵਿੱਚ ਆਉਂਦੇ ਹੀ ਚਾਰ ਲੇਬਰ ਕੋਡ ਪਾਸ ਕੀਤੇ ਸਨ ਪਰ ਹੁਣ ਤੱਕ ਇਹ ਲੇਬਰ ਕੋਡ ਲਾਗੂ ਨਹੀਂ ਕੀਤੇ, ਜਿਸ ਕਾਰਨ ਮਜ਼ਦੂਰ ਜਮਾਤ ਵਿੱਚ ਤਿੱਖਾ ਵਿਰੋਧ ਹੈ। ਇਸ ਤੋਂ ਇਲਾਵਾ ਮਜ਼ਦੂਰਾਂ ਖੇਤੀ ਕਾਮਿਆਂ ਆਦਿ ਸਾਰੀਆਂ ਸ਼੍ਰੇਣੀਆਂ ਲਈ ਘੱਟੋ-ਘੱਟ 10000 ਰੁਪਏ ਪੈਨਸ਼ਨ ਪ੍ਰਤੀ ਮਹੀਨਾ, ਸਮਾਜਿਕ ਸੁਰੱਖਿਆ ਯਕੀਨੀ ਬਣਾਈ ਜਾਵੇ। ਬੋਨਸ, ਪ੍ਰਾਵੀਡੈਂਟ ਫੰਡ ਦੇ ਭੁਗਤਾਨ ਅਤੇ ਯੋਗਤਾ ਦੇ ਸਾਰੀਆਂ ਹੱਦਾਂ ਹਟਾਈਆਂ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਘੱਟੋ-ਘੱਟ ਉਜਰਤ ਵਿੱਚ ਵਾਧਾ ਕੀਤਾ ਜਾਵੇ ਅਤੇ 12 ਘੰਟੇ ਕੰਮ ਵਾਲੇ ਦਿਨ ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ ਆਦਿ ਅਨੇਕਾਂ ਮੰਗਾਂ ਹਨ। ਉਨ੍ਹਾਂ ਕਿਹਾ ਕਿ 9 ਜੁਲਾਈ ਨੂੰ ਸਾਰੀਆਂ ਜਥੇਬੰਦੀਆਂ ਲਾਮਬੰਦ ਹੋ ਕੇ ਐੱਸਡੀਐੱਮ ਸਮਰਾਲਾ ਦੇ ਦਫਤਰ ਅੱਗੇ ਰੋਸ ਮੁਜ਼ਾਹਰਾ ਕਰਨਗੀਆਂ।

Advertisement