ਮਾਛੀਵਾੜਾ: ਡੀਟੀਐੱਫ ਪੰਜਾਬ ਵੱਲੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ 7 ਅਗਸਤ ਨੂੰ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਧਾਨ ਦੀਪ ਰਾਜਾ ਨੇ ਦੱਸਿਆ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਗਾਤਾਰ ਅਧਿਆਪਕ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਕਾਰਨ ਅਧਿਆਪਕਾਂ ਵਿੱਚ ਰੋਸ ਹੈ। ਉਨ੍ਹਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ, ਕੱਚੇ ਅਧਿਆਪਕ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਵਿਭਾਗ ’ਚ ਤਬਦੀਲ ਕਰਨ, ਮੁਲਾਜ਼ਮਾਂ ਦੇ ਕੱਟੇ ਗਏ 37 ਤਰ੍ਹਾਂ ਦੇ ਭੱਤੇ ਬਹਾਲ ਕਰਨ ਅਤੇ ਹੋਰ ਮੰਗਾਂ ਸਬੰਧੀ 7 ਅਗਸਤ ਨੂੰ ਸੰਗਰੂਰ ਵਿੱਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਰੈਲੀ ’ਚ 5178 ਮਾਸਟਰ ਕਾਡਰ ਯੂਨੀਅਨ ਦੇ ਸਮੂਹ ਅਧਿਆਪਕ ਵਧ ਚੜ੍ਹ ਕੇ ਸ਼ਮੂਲੀਅਤ ਕਰਨਗੇ। -ਪੱਤਰ ਪ੍ਰੇਰਕ