ਚੰਡੀਗੜ੍ਹ ਰੈਲੀ ਲਈ ਲਾਮਬੰਦੀ
ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਵਿੱਚ 26 ਨਵੰਬਰ ਨੂੰ ਹੋਣ ਵਾਲੀ ਕਿਸਾਨ ਰੈਲੀ ਦੀਆਂ ਤਿਆਰੀਆਂ ਜਾਰੀ ਹਨ। ਜਮਹੂਰੀ ਕਿਸਾਨ ਸਭਾ ਦੇ ਆਗੂਆਂ ਵੱਲੋਂ ਰਾਏਕੋਟ ਇਲਾਕੇ ਦੇ ਪਿੰਡਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਚੰਡੀਗੜ੍ਹ ਰੈਲੀ ਵਿੱਚ ਸ਼ਾਮਲ ਹੋਣ ਲਈ ਲਾਮਬੰਦ...
Advertisement
ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਵਿੱਚ 26 ਨਵੰਬਰ ਨੂੰ ਹੋਣ ਵਾਲੀ ਕਿਸਾਨ ਰੈਲੀ ਦੀਆਂ ਤਿਆਰੀਆਂ ਜਾਰੀ ਹਨ। ਜਮਹੂਰੀ ਕਿਸਾਨ ਸਭਾ ਦੇ ਆਗੂਆਂ ਵੱਲੋਂ ਰਾਏਕੋਟ ਇਲਾਕੇ ਦੇ ਪਿੰਡਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਚੰਡੀਗੜ੍ਹ ਰੈਲੀ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਗਿਆ। ਪਿੰਡ ਸਹਿਬਾਜ਼ਪੁਰਾ ਵਿੱਚ ਬਾਬਾ ਦੁੱਲਾ ਸਿੰਘ ਦੇ ਘਰ ਵਿੱਚ ਮੀਟਿੰਗ ਕੀਤੀ ਗਈ। ਜਮਹੂਰੀ ਕਿਸਾਨ ਸਭਾ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਅਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਦਰਸ਼ਨ ਸਿੰਘ ਸਹਿਬਾਜ਼ਪੁਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਗੁਰਦੀਪ ਸਿੰਘ ਕਲਸੀ, ਕੁਲਦੀਪ ਸਿੰਘ ਗਰੇਵਾਲ ਨੇ ਸੰਬੋਧਨ ਕੀਤਾ।
Advertisement
Advertisement
