ਦਿੱਲੀ ਧਰਨੇ ’ਚ ਸ਼ਮੂਲੀਅਤ ਲਈ ਲਾਮਬੰਦੀ

ਦਿੱਲੀ ਧਰਨੇ ’ਚ ਸ਼ਮੂਲੀਅਤ ਲਈ ਲਾਮਬੰਦੀ

ਜਗਰਾਉਂ ਵਿੱਚ ਕਿਸਾਨ ਸੰਘਰਸ਼ ਦੇ 148ਵੇਂ ਦਿਨ ਧਰਨੇ ਵਿੱਚ ਸ਼ਾਮਲ ਕਿਸਾਨ।

ਜਸਬੀਰ ਸ਼ੇਤਰਾ 

ਜਗਰਾਉਂ, 25 ਫਰਵਰੀ

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਇਥੇ ਹੋਈ ਇਕੱਤਰਤਾ ਵਿੱਚ ਦਿੱਲੀ ਧਰਨੇ ਵਿੱਚ ਸ਼ਮੂਲੀਅਤ ਵਧਾਉਣ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਦੀ ਸ਼ਮੂਲੀਅਤ ਵਧਾਉਣ ਲਈ ਲਾਮਬੰਦ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਿੰਦਰ ਸਿੰਘ ਸਿਵੀਆ ਨੇ ਕਿਹਾ ਕਿ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਸਾਰੇ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਜਥੇਬੰਦੀ ਦੇ ਸਰਪ੍ਰਸਤ ਹਰਦੇਵ ਸਿੰਘ ਸੰਧੂ ਨੇ ਕਿਹਾ ਕਿ ਹਾਕਮ ਜਮਾਤ ਵੱਲੋਂ ਬਹੁਕੌਮੀ ਕੰਪਨੀਆਂ ਦੇ ਪੱਖ ਵਿੱਚ ਜੋ ਭੂਮਿਕਾ ਨਿਭਾਈ ਗਈ ਹੈ, ਅਜੋਕਾ ਖੇਤੀ ਸੰਕਟ ਉਸੇ ਦਾ ਨਤੀਜਾ ਹੈ। ਇਸ ਨੂੰ ਪਿੱਛਲਮੋੜਾ ਦੇਣ ਲਈ ਓਨੀ ਹੀ ਸ਼ਿੱਦਤ ਨਾਲ ਲੰਬਾ ਘੋਲ ਲੜਨਾ ਪਵੇਗਾ। ਮੀਟਿੰਗ ਵਿੱਚ ਸੁਖਦੇਵ ਸਿੰਘ ਅਖਾੜਾ, ਬੂਟਾ ਸਿੰਘ ਕਾਉਂਕੇ, ਇਕਬਾਲ ਸਿੰਘ ਮੱਲ੍ਹਾ, ਹਰਨੇਕ ਸਿੰਘ ਅੱਚਰਵਾਲ, ਚਮਕੌਰ ਸਿੰਘ, ਬਲਦੇਵ ਸਿੰਘ ਮਾਣੂੰਕੇ, ਸਵਰਨਜੀਤ ਸਿੰਘ ਮੌਜੂਦ ਸਨ। ਉਧਰ ਜਗਰਾਉਂ ਦੀ ਰੇਲ ਪਾਰਕ ਵਿੱਚ ਚੱਲ ਰਿਹਾ ਕਿਸਾਨ ਸੰਘਰਸ਼ ਮੋਰਚਾ ਅੱਜ 148ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਵਿੱਚ ਭੁਪਿੰਦਰ ਸਿੰਘ ਅਗਵਾੜ ਲੋਪੋ, ਮਲਕੀਤ ਸਿੰਘ, ਨਿਰਮਲ ਸਿੰਘ, ਬਲਬੀਰ ਸਿੰਘ, ਬਿੱਕਰ ਸਿੰਘ, ਜਰਨੈਲ ਸਿੰਘ, ਹਰਨੇਕ ਸਿੰਘ, ਮਿਰਗਰਾਜ ਸਿੰਘ, ਬਲਵੀਰ ਸਿੰਘ, ਦਲਜੀਤ ਸਿੰਘ, ਸੁਖਦੇਵ ਸਿੰਘ ਸਵੱਦੀ ਖੁਰਦ, ਸੁਰਿੰਦਰ ਸਿੰਘ ਪਟਵਾਰੀ ਸ਼ਾਮਲ ਸਨ। 

ਜੀਸੀਜੀ ਦੀਆਂ ਖੇਡਾਂ ਵਿੱਚ ਕਿਸਾਨ ਸੰਘਰਸ਼ ਦਾ ਸੁਨੇਹਾ ਕੀਤਾ ਬੁਲੰਦ

ਖੇਡਾਂ ਦੌਰਾਨ ਕਿਸਾਨ ਸੰਘਰਸ਼ ਵਾਲਾ ਝੰਡਾ ਲਾ ਕੇ ਮੋਟਰਸਾਈਕਲ ’ਤੇ ਕਰਤੱਵ ਦਿਖਾਉਂਦਾ ਵਿਅਕਤੀ।

ਲੁਧਿਆਣਾ (ਸਤਵਿੰਦਰ ਬਸਰਾ): ਸਥਾਨਕ ਸਰਕਾਰੀ ਕਾਲਜ ਲੜਕੀਆਂ ਜੀਸੀਜੀ ਦੀਆਂ ਹੋਈਆਂ 78ਵੀਆਂ ਸਾਲਾਨਾ ਖੇਡਾਂ ਵਿੱਚ ਵੀ ਇੱਕ ਮੋਟਰਸਾਈਕਲ ਸਵਾਰ ਨੇ ਕਿਸਾਨ ਸੰਘਰਸ਼ ਦਾ ਸੁਨੇਹਾ ਨੌਜਵਾਨ ਵਿਦਿਆਰਥਣਾਂ ਤੱਕ ਪਹੁੰਚਾਇਆ। ਖੇਡਾਂ ’ਚ 800 ਮੀਟਰ ਦੌੜ ਅੰਜਲੀ ਅਤੇ 1500 ਮੀਟਰ ਦੌੜ ਸਰਬਜੀਤ ਕੌਰ ਨੇ ਜਿੱਤੀ। ਖੇਡ ਸਮਾਗਮ ਦੇ ਉਦਘਾਟਨ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਜਦਕਿ ਬਾਸਕਟਬਾਲ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਤੇਜਾ ਸਿੰਘ, ਐਸਸੀਡੀ ਕਾਲਜ ਦੇ ਪ੍ਰਿੰਸੀਪਲ ਡਾ. ਧਰਮ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ। 800 ਮੀਟਰ ਦੌੜ ’ਚ ਅੰਜਲੀ, 1500 ਮੀਟਰ ਵਿੱਚ ਸਰਬਜੀਤ ਕੌਰ, ਲੰਬੀ ਛਾਲ ’ਚ ਅਵਲੀਨ ਕੌਰ, ਸ਼ਾਟਪੁਟ ’ਚ ਪ੍ਰਵੀਨ ਕੌਰ, 200 ਮੀਟਰ ਦੌੜ ’ਚ ਸਰਬਜੀਤ ਕੌਰ, 400 ਮੀਟਰ ਵਿੱਚ ਸਰਬਜੀਤ ਕੌਰ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ। ਇਸ ਮੌਕੇ ਇੱਕ ਮੋਟਰਸਾਈਕਲ ਸਵਾਰ ਵੱਲੋਂ ਕਿਸਾਨੀ ਸੰਘਰਸ਼ ਦਾ ਝੰਡਾ ਲਾ ਕੇ ਕਰਤਵ ਦਿਖਾ ਕਿ ਸਾਰਿਆਂ ਨੂੰ ਹੈਰਾਨ ਕਰ ਦਿੱਤਾ।

ਬੀਕੇਯੂ ਏਕਤਾ ਡਕੌਂਦਾ ਦੀ ਇਕੱਤਰਤਾ ਅਤੇ ਚੋਣ

ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅੱਜ ਨੇੜਲੇ ਸ਼ੇਰਪੁਰ ਕਲਾਂ ਵਿੱਚ ਹੋਈ ਮੀਟਿੰਗ ਦੌਰਾਨ ਕਿਸਾਨ ਸੰਘਰਸ਼ ਦੀ ਮੌਜੂਦਾ ਸਥਿਤੀ ਬਾਰੇ ਚਰਚਾ ਹੋਈ। ਬਲਾਕ ਪ੍ਰਧਾਨ ਇੰਦਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਹੋਈ ਇਕੱਤਰਤਾ ਵਿੱਚ ਆਗੂ ਕੰਵਲਜੀਤ ਖੰਨਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਲਕੇ ਰੇਲ ਪਾਰਕ ਵਿੱਚ ਸਵੇਰੇ ਗਿਆਰਾਂ ਵਜੇ ‘ਨੌਜਵਾਨ ਦਿਵਸ’ ਮਨਾਇਆ ਜਾਵੇਗਾ। ਇਸ ਮੌਕੇ ਕਿਸਾਨ ਮਜ਼ਦੂਰ ਲਹਿਰ ਵਿੱਚ ਨੌਜਵਾਨਾਂ ਦੀ ਭੂਮਿਕਾ ਅਤੇ ਮਹੱਤਤਾ ਬਾਰੇ ਚਰਚਾ ਹੋਵੇਗੀ। ਇਸ ਤੋਂ ਇਲਾਵਾ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾਵੇਗਾ। 27 ਫਰਵਰੀ ਨੂੰ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਅਤੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦਾ ਸ਼ਹੀਦੀ ਦਿਵਸ ਵੀ ਮਨਾਇਆ ਜਾਵੇਗਾ। ਇਸ ਮੌਕੇ ਹੋਈ ਚੋਣ ਵਿੱਚ ਅਰਜਨ ਸਿੰਘ ਤੂਰ ਪ੍ਰਧਾਨ, ਜਗਵਿੰਦਰ ਸਿੰਘ ਤੂਰ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਮੀਤ ਪ੍ਰਧਾਨ, ਗੁਰਦੀਪ ਸਿੰਘ ਸਕੱਤਰ, ਗੁਰਵਿੰਦਰ ਸਿੰਘ ਮੀਤ ਸਕੱਤਰ, ਗੁਰਜੀਤ ਸਿੰਘ ਖਜ਼ਾਨਚੀ, ਪ੍ਰਹਲਾਦ ਸਿੰਘ ਮੀਤ ਖਜ਼ਾਨਚੀ ਚੁਣੇ ਗਏ।

ਕਿਸਾਨ ਜਥੇਬੰਦੀਆਂ ਦਾ ਵਫ਼ਦ ਐੱਸਡੀਐੱਮ ਨੂੰ ਮਿਲਿਆ

ਜਗਰਾਉਂ (ਨਿੱਜੀ ਪੱਤਰ ਪ੍ਰੇਰਕ):ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ ਦਾ ਸਾਂਝਾ ਵਫ਼ਦ ਅੱਜ ਇਥੇ ਸਬ ਡਿਵੀਜ਼ਨਲ ਮੈਜਿਸਟਰੇਟ ਨਰਿੰਦਰ ਸਿੰਘ ਧਾਲੀਵਾਲ ਨੂੰ ਮਿਲਿਆ। ਬਲਾਕ ਪ੍ਰਧਾਨ ਇੰਦਰਜੀਤ ਸਿੰਘ ਧਾਲੀਵਾਲ, ਕਾਮਰੇਡ ਅਵਤਾਰ ਸਿੰਘ ਗਿੱਲ ਦੀ ਅਗਵਾਈ ਵਿੱਚ ਮਿਲੇ ਵਫ਼ਦ ਨੇ ਰਾਸ਼ਟਰਪਤੀ ਦੇ ਸੌਂਪੇ ਪੱਤਰ ਵਿੱਚ ਦਿੱਲੀ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕਿਸਾਨ ਬਿਨਾਂ ਸ਼ਰਤ ਰਿਹਾਅ ਕਰਨ, ਦਿੱਲੀ ਪੁਲੀਸ ਵੱਲੋਂ ਦਰਜ ਸਾਰੇ ਮਾਮਲੇ ਰੱਦ ਕਰਨ, ਕਿਸਾਨਾਂ ਨੂੰ ਡਰਾਉਣ ਧਮਕਾਉਣ ਲਈ ਭੇਜੇ ਜਾ ਰਹੇ ਹਰ ਕਿਸਮ ਦੇ ਨੋਟਿਸ ਰੱਦ ਕਰਨ, ਦਿੱਲੀ ਦੇ ਬਾਰਡਰਾਂ ’ਤੇ ਕੀਤੀ ਕਿਲੇਬੰਦੀ ਖ਼ਤਮ ਕਰਨ ਦੀ ਮੰਗ ਕੀਤੀ। ਇਸ ਮੌਕੇ ਮਹਿੰਦਰ ਸਿੰਘ ਕਮਾਲਪੁਰਾ, ਧਰਮ ਸਿੰਘ ਸੂਜਾਪੁਰ, ਬਲਬੀਰ ਸਿੰਘ ਬੀਰਾ, ਬਲਵਿੰਦਰ ਸਿੰਘ ਕੋਠੇ ਪੋਨਾ, ਹੀਰਾ ਲਾਲ, ਗੁਰਬਖਸ਼ ਸਿੰਘ, ਪ੍ਰੋ. ਸਰਬਜੀਤ ਸਿੰਘ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All