ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਲਈ ਲਾਮਬੰਦੀ

ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਲਈ ਲਾਮਬੰਦੀ

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ।

ਰਾਮ ਗੋਪਾਲ ਰਾਏਕੋਟੀ

ਰਾਏਕੋਟ, 22 ਨਵੰਬਰ

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਅੱਜ ਬੱਸੀਆਂ ਵਿਚ ਬਲਾਕ ਰਾਏਕੋਟ ਦੇ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸੁੱਤੀ ਸਰਕਾਰ ਨੂੰ ਜਗਾਉਣ ਲਈ ਹੁਣ ਉਨ੍ਹਾਂ ਵੱਲੋਂ ਦਿੱਲੀ ਵਿਚ ਕੇਂਦਰ ਸਰਕਾਰ ਖਿਲਾਫ ਸੰਘਰਸ਼ ਕੀਤਾ ਜਾਵੇਗਾ ਤਾਂ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਮੌਕੇ ਪ੍ਰਧਾਨ ਰਣਧੀਰ ਸਿੰਘ ਬੱਸੀਆਂ, ਕਮਲਪ੍ਰੀਤ ਸਿੰਘ ਬੱਸੀਆਂ, ਪ੍ਰਧਾਨ ਸਰਬਜੀਤ ਸਿੰਘ ਧੂਰਕੋਟ, ਇੱਕਤਰ ਸਿੰਘ, ਅਵਤਾਰ ਸਿੰਘ, ਗੁਰਜੀਤ ਸਿੰਘ, ਸਾਧੂ ਸਿੰਘ ਆਦਿ ਹਾਜ਼ਰ ਸਨ।

ਆਲ ਇੰਡੀਆ ਕਿਸਾਨ ਸਭਾ ਦੀ ਤਹਿਸੀਲ ਕਮੇਟੀ ਰਾਏਕੋਟ ਦੀ ਮੀਟਿੰਗ ਕੁਲਦੀਪ ਸਿੰਘ ਜੌਹਲਾਂ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਰਾਏਕੋਟ ਦਫਤਰ ਵਿਖੇ ਕੀਤੀ ਗਈ। ਇਸ ਮੌਕੇ ਸੂਬਾ ਕਮੇਟੀ ਮੈਂਬਰ ਬਲਜੀਤ ਸਿੰਘ ਗਰੇਵਾਲ, ਹਰਿੰਦਰਪ੍ਰੀਤ ਸਿੰਘ ਹਨੀ ਹਾਜ਼ਰ ਹੋਏ। ਉਨ੍ਹਾਂ ਕਿਹਾ ਕਿ 26 ਅਤੇ 27 ਨਵੰਬਰ ਨੂੰ ਦਿੱਲੀ ਵਿਚ ਕੇਂਦਰ ਸਰਕਾਰ ਖਿਲਾਫ ਕੀਤੇ ਜਾ ਰਹੇ ਪ੍ਰਦਰਸ਼ਨ ’ਚ ਹਲਕਾ ਰਾਏਕੋਟ ਤੋਂ ਵੱਡੀ ਗਿਣਤੀ ’ਚ ਵਰਕਰ ਦਿੱਲੀ ਰਵਾਨਾ ਹੋਣਗੇ। ਇਸ ਮੌਕੇ ਤਹਿਸੀਲ ਪ੍ਰਧਾਨ ਰਣਧੀਰ ਸਿੰਘ ਧੀਰਾ, ਸੂਬਾ ਆਗੂ ਹਰਪਾਲ ਸਿੰਘ ਭੈਣੀ, ਮੁਖਤਿਆਰ ਸਿੰਘ ਜਲਾਲਦੀਵਾਲ, ਮਾ. ਫਕੀਰ ਚੰਦ, ਲਾਭ ਸਿੰਘ ਭੈਣੀ, ਸ਼ਿਆਮ ਸਿੰਘ, ਬਿੰਦਰ ਕੁਮਾਰ ਹਾਜ਼ਰ ਸਨ।

ਉਸਾਰੀ ਮਜ਼ਦੂਰਾਂ ਵੱਲੋਂ ਹੜਤਾਲ ਦਾ ਸਮਰਥਨ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਉਸਾਰੀ ਮਜ਼ਦੂਰ ਯੂਨੀਅਨ ਨੇ 26 ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਅਤੇ ਬੰਦ ਦੀ ਹਮਾਇਤ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਏਟਕ ਵੱਲੋਂ ਅੱਜ ਲੁਹਾਰਾ ਰੋਡ ਵਿੱਚ ਮੀਟਿੰਗ ਕੀਤੀ ਗਈ ਜਿਸ ਨੂੰ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ ਦੇ ਆਗੂਆਂ ਸਾਥੀ ਡੀਪੀ ਮੌੜ, ਰਮੇਸ਼ ਰਤਨ, ਸਾਥੀ ਗੁਲਜ਼ਾਰ ਗੋਰੀਆ ਅਤੇ ਸਾਥੀ ਗੁਰਵੰਤ ਸਿੰਘ ਨੇ ਸੰਬੋਧਨ ਕੀਤਾ। ਉਸਾਰੀ ਮਜ਼ਦੂਰ ਯੂਨੀਅਨ ਦੇ ਆਗੂ ਸਾਥੀ ਹਾਕਮ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਧਰਨੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸਾਥੀਆਂ ਸਮੇਤ ਸ਼ਾਮਲ ਹੋਣਗੇ। ਇਸ ਦੌਰਾਨ ਏਟਕ ਆਗੂ ਸਾਥੀ ਰਮੇਸ਼ ਰਤਨ ਅਤੇ ਵਿਜੇ ਕੁਮਾਰ ਦੀ ਅਗਵਾਈ ਵਿੱਚ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਯੂਨੀਅਨਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਹੌਜ਼ਰੀ ਵਰਕਰ ਯੂਨੀਅਨ ਅਤੇ ਹੋਰ ਯੂਨੀਅਨਾਂ ਸ਼ਾਮਲ ਹੋਈਆਂ। ਹੜਤਾਲ ਦੀਆਂ ਮੰਗਾਂ ਦਰਸਾਉਂਦਾ ਪੋਸਟਰ ਵੀ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਲਗਾਇਆ ਗਿਆ ਹੈ ਅਤੇ ਵੱਡੀ ਗਿਣਤੀ ਪਰਚੇ ਵੰਡੇ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All