ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਟਰੈਕਟਰ ਮਾਰਚ ਲਈ ਲਾਮਬੰਦੀ  

ਲੈਂਡ ਪੂਲਿੰਗ ਨੀਤੀ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਜਾਣ ਵਾਲੇ 30 ਜੁਲਾਈ ਦੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਜ਼ੋਰਾਂ ’ਤੇ ਕੀਤੀਆਂ ਜਾ ਰਹੀਆਂ ਹਨ। ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਨੇ ਅੱਜ ਮੁੱਲਾਂਪੁਰ ਦੇ ਗੁਰਸ਼ਰਨ ਕਲਾ...
ਜਮਹੂਰੀ ਕਿਸਾਨ ਸਭਾ ਦੀ ਇਕੱਤਰਤਾ ਨੂੰ ਸੰਬੋਧਨ ਕਰਦੀ ਮਹਿਲਾ ਆਗੂ। -ਫੋਟੋ: ਸ਼ੇਤਰਾ
Advertisement

ਲੈਂਡ ਪੂਲਿੰਗ ਨੀਤੀ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਜਾਣ ਵਾਲੇ 30 ਜੁਲਾਈ ਦੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਜ਼ੋਰਾਂ ’ਤੇ ਕੀਤੀਆਂ ਜਾ ਰਹੀਆਂ ਹਨ। ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਨੇ ਅੱਜ ਮੁੱਲਾਂਪੁਰ ਦੇ ਗੁਰਸ਼ਰਨ ਕਲਾ ਭਵਨ ਵਿੱਚ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਕਿਸਾਨਾਂ ਨੂੰ ਖੇਤੀ ਦੇ ਧੰਦੇ ਵਿੱਚੋਂ ਬਾਹਰ ਕਰ ਕੇ ਖਾਦ ਪਦਾਰਥਾਂ ਉੱਪਰ ਕਬਜ਼ੇ ਦੀ ਵਿਉਂਤਬੰਦੀ ਕਰ ਰਹੀ ਹੈ ਪਰ ਕਿਰਤੀ ਕਿਸਾਨ ਸਰਕਾਰਾਂ ਦੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਕਿਸਾਨ ਆਪਣੀਆਂ ਜ਼ਮੀਨਾਂ ਉੱਪਰ ਕਾਰਪੋਰੇਟਾਂ ਦੇ ਕਬਜ਼ੇ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਮੀਨਾਂ ਦੀ ਰਾਖੀ ਲਈ ਲੋਕਾਂ ਨੂੰ ਲਾਮਬੰਦ ਕਰੇਗੀ। ਪਿੰਡਾ ਵਿੱਚ ਮੀਟਿੰਗਾਂ, ਜਲਸੇ ਤੇ ਰੈਲੀਆਂ ਰਾਹੀਂ ਸਰਕਾਰ ਦੇ ਲੋਕ ਵਿਰੋਧੀ ਚਿਹਰੇ ਨੂੰ ਨਸ਼ਰ ਕੀਤਾ ਜਾਵੇਗਾ। ਮੀਟਿੰਗ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਮਹਿਲਾ ਵਿੰਗ ਦੀ ਆਗੂ ਪੰਚ ਕਰਮਜੀਤ ਕੌਰ ਨਾਰੰਗਵਾਲ ਨੇ ਆਖਿਆ ਕਿ ਜਿਵੇਂ ਪਹਿਲਾਂ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਕਿਸਾਨ ਬੀਬੀਆਂ ਨੇ ਅੰਦੋਲਨ ਵਿੱਚ ਸ਼ਮੂਲੀਅਤ ਕਰਕੇ ਮੋਰਚਾ ਜਿੱਤਿਆ ਸੀ, ਉਸੇ ਤਰ੍ਹਾਂ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਵਾਉਣ ਵਿੱਚ ਵੀ ਬੀਬੀਆਂ ਅਹਿਮ ਭੂਮਿਕਾ ਨਿਭਾਉਣਗੀ। ਬਾਇਓ ਗੈਸ ਫੈਕਟਰੀਆਂ ਨਾਲ ਫੈਲਣ ਵਾਲੇ ਪ੍ਰਦੂਸ਼ਣ ਸਬੰਧੀ ਜਾਣਕਾਰੀ ਦਿੰਦਿਆਂ ਲਛਮਣ ਸਿੰਘ ਕੂੰਮਕਲਾ ਨੇ ਆਖਿਆ ਕਿ ਇਨ੍ਹਾਂ ਫੈਕਟਰੀਆਂ ਵਿੱਚ ਬਹੁਤ ਸੁਧਾਰ ਦੀ ਲੋੜ ਹੈ ਤਾਂ ਜੋ ਜ਼ਮੀਨ, ਹਵਾ ਤੇ ਪਾਣੀ ਨੂੰ ਦੂਸ਼ਤ ਹੋਣ ਤੋਂ ਬਚਾਇਆ ਜਾ ਸਕੇ। ਮੀਟਿੰਗ ਵਿੱਚ ਮੰਡ-ਬੇਟ ਅਬਾਦਕਾਰ ਸੰਘਰਸ਼ ਕਮੇਟੀ ਦਾ ਗਠਨ ਵੀ ਕੀਤਾ ਗਿਆ। ਇਸ ਕਮੇਟੀ ਦੇ ਪੰਜ ਮੈਂਬਰਾਂ ਗੁਰਪ੍ਰੀਤ ਸਿੰਘ ਤਲਵੰਡੀ ਨੌਅਬਾਦ, ਦਰਸ਼ਨ ਸਿੰਘ ਰਾਮਪੁਰ, ਦੀਵਾਨ ਸਿੰਘ ਕੋਟਉਮਰਾ, ਕਿਰਪਾਲ ਸਿੰਘ ਕੋਟਮਾਨਾ ਅਤੇ ਤਾਰਾ ਸਿੰਘ ਗੋਰਸੀਆਂ ਦੀ ਚੋਣ ਕੀਤੀ ਗਈ। ਇਹ ਕਮੇਟੀ ਅਗਲੀ ਮੀਟਿੰਗ ਕਰਕੇ ਇਸ ਦਾ ਵਿਸਥਾਰ ਕਰੇਗੀ। ਅੱਜ ਦੀ ਮੀਟਿੰਗ ਵਿੱਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਸਵਰਨਜੀਤ ਸਿੰਘ ਮੁੱਲਾਂਪੁਰ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ, ਸੁਰਜੀਤ ਸਿੰਘ ਸੀਲੋ, ਬਾਬਾ ਸੁਖਮਿੰਦਰ ਸਿੰਘ ਬੜੂੰਦੀ, ਰਾਜਵੀਰ ਸਿੰਘ ਕਿਲਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਬਲਦੇਵ ਸਿੰਘ ਧੂਰਕੋਟ, ਚਮਕੌਰ ਸਿੰਘ ਛਪਾਰ, ਮਲਕੀਤ ਸਿੰਘ ਗਰੇਵਾਲ, ਮੋਹਣਜੀਤ ਸਿੰਘ ਗਰੇਵਾਲ, ਨਛੱਤਰ ਸਿੰਘ, ਕਰਮ ਸਿੰਘ ਗਰੇਵਾਲ, ਕੁਲਵੰਤ ਸਿੰਘ ਮੋਹੀ, ਪਰਮਜੀਤ ਸਿੰਘ ਮੋਹੀ, ਕੈਪਟਨ ਹਰਦੇਵ ਸਿੰਘ, ਡਾ. ਅਜੀਤ ਰਾਮ ਸ਼ਰਮਾ ਝਾਂਡੇ, ਜਗਮਿੰਦਰ ਸਿੰਘ ਲਲਤੋ ਖ਼ੁਰਦ, ਲਖਵੀਰ ਸਿੰਘ ਦਾਖਾ ਆਦਿ ਹਾਜ਼ਰ ਸਨ।

ਲਲਤੋਂ ਕਲਾਂ ’ਚ ਹੋਈ ਕਿਸਾਨਾਂ ਦੀ ਇਕੱਤਰਤਾ

Advertisement

ਗੁਰੂਸਰ ਸੁਧਾਰ (ਸੰਤੋਖ ਗਿੱਲ): ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਦੀ ਪਿੰਡ ਲਲਤੋਂ ਕਲਾਂ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ ਮੀਟਿੰਗ ਵਿੱਚ 30 ਜੁਲਾਈ ਬੁੱਧਵਾਰ ਨੂੰ ਲੈਂਡ ਪੂਲਿੰਗ ਨੀਤੀ ਦੇ ਪ੍ਰਭਾਵ ਹੇਠ ਆਉਣ ਵਾਲੇ ਪਿੰਡਾਂ ਵਿੱਚ ਟਰੈਕਟਰ ਮਾਰਚ ਕਰਨ ਦਾ ਫ਼ੈਸਲਾ ਲਿਆ ਗਿਆ। ਭਾਕਿਯੂ (ਏਕਤਾ-ਉਗਰਾਹਾਂ) ਦੇ ਆਗੂ ਸੁਦਾਗਰ ਸਿੰਘ ਘੁਡਾਣੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਇਲਾਕੇ ਦੇ ਸਾਰੇ ਪਿੰਡਾਂ ਵਿੱਚ ਕਿਸਾਨਾਂ ਨਾਲ ਤਾਲਮੇਲ ਕਰ ਕੇ ਟਰੈਕਟਰ ਮਾਰਚ ਦੀ ਸਫ਼ਲਤਾ ਲਈ ਤਿਆਰੀ ਵਿੱਢ ਦਿੱਤੀ ਹੈ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਹੋਇਆ ਕਿ ਪ੍ਰਭਾਵਿਤ ਪਿੰਡਾਂ ਨੂੰ ਦੋ ਭਾਗਾਂ ਵਿੱਚ ਵੰਡ ਕੇ ਇੱਕੋ ਸਮੇਂ ਟਰੈਕਟਰ ਮਾਰਚ ਸ਼ੁਰੂ ਕੀਤੇ ਜਾਣਗੇ ਤਾਂ ਕਿ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ।

ਕਿਸਾਨ ਆਗੂਆਂ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਪਹਿਲਾਂ ਹੀ ਕਲੋਨੀਆਂ ਦੀ ਕੋਈ ਕਮੀ ਨਹੀਂ ਹੈ, ਪੰਜਾਬ ਦੇ ਵੱਡੀ ਗਿਣਤੀ ਲੋਕ ਤਾਂ ਵਿਦੇਸ਼ਾਂ ਵਿੱਚ ਰਹਿੰਦੇ ਹਨ ਅਤੇ ਉਨ੍ਹਾਂ ਦੇ ਘਰ ਵੱਡੀ ਗਿਣਤੀ ਵਿੱਚ ਖ਼ਾਲੀ ਪਏ ਹਨ ਅਤੇ ਸਨਅਤ ਪਹਿਲਾਂ ਹੀ ਪੰਜਾਬ ਤੋਂ ਬਾਹਰ ਹਿਜਰਤ ਕਰ ਗਈ ਹੈ। ਉਨ੍ਹਾਂ ਕਿਹਾ ਕਿ ਕਾਲੋਨੀਆਂ ਵਸਾਉਣ ਜਾਂ ਸਨਅਤ ਲਾਉਣ ਦੀ ਆੜ ਹੇਠ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਦੀ ਤਿਆਰੀ ਹੈ। ਭਾਕਿਯੂ (ਉਗਰਾਹਾਂ), ਭਾਕਿਯੂ (ਡਕੌਂਦਾ-ਧਨੇਰ), ਜਮਹੂਰੀ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ, ਕੁਲ ਹਿੰਦ ਕਿਸਾਨ ਸਭਾ 1936, ਕਿਰਤੀ ਕਿਸਾਨ ਯੂਨੀਅਨ ਦੇ ਅਮਨਦੀਪ ਸਿੰਘ ਲਲਤੋਂ ਕਲਾਂ, ਰਘਵੀਰ ਸਿੰਘ ਬੈਨੀਪਾਲ, ਮਨੋਹਰ ਸਿੰਘ ਕਲਾੜ, ਰਾਜਿੰਦਰ ਸਿੰਘ ਸਿਆੜ, ਅਮਨਦੀਪ ਸਿੰਘ ਲਲਤੋਂ ਕਲਾਂ, ਚਮਕੌਰ ਸਿੰਘ ਬਰ੍ਹਮੀ, ਸਾਧੂ ਸਿੰਘ ਅੱਚਰਵਾਲ ਸਮੇਤ ਹੋਰ ਆਗੂਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ।

 

Advertisement