ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਾਕਿਯੂ ਉਗਰਾਹਾਂ ਵੱਲੋਂ ਪਿੰਡਾਂ ਵਿੱਚ ਲਾਮਬੰਦੀ

ਖੇੜੀ-ਝਮੇੜੀ ਚੌਕ ਵਿੱਚ ਪੀੜਤ ਕਿਸਾਨਾਂ ਦੀ ਮੀਟਿੰਗ
ਪਿੰਡ ਖੇੜੀ-ਝਮੇੜੀ ’ਚ ਮੀਟਿੰਗ ਦੌਰਾਨ ਹਾਜ਼ਰ ਕਿਸਾਨ ਆਗੂ।
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ ਜਬਰੀ ਜ਼ਮੀਨਾਂ ਹੜੱਪ ਲੈਣ ਖ਼ਿਲਾਫ਼ ਪਿੰਡਾਂ ਵਿੱਚ ਲਾਮਬੰਦੀ ਜਾਰੀ ਹੈ। ਜਥੇਬੰਦੀ ਦੇ ਜ਼ਿਲ੍ਹਾ ਆਗੂ ਬਲਵੰਤ ਸਿੰਘ ਘੁਡਾਣੀ, ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ ਅਤੇ ਜਗਮਿੰਦਰ ਸਿੰਘ ਹਿਮਾਂਯੂਪੁਰ ਨੇ ਖੇੜੀ-ਝਮੇੜੀ ਚੌਕ ਵਿੱਚ ਪੀੜਤ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਸਮਾਂ ਰਹਿੰਦੇ ਅੱਖਾਂ ਖੋਲ੍ਹ ਲੈਣ ਅਤੇ ਪਿੰਡਾਂ ਨੂੰ ਉਜਾੜ ਕੇ ਆਪਣੀ ਝੋਲੀ ਭਰਨ ਦੇ ਸੁਫ਼ਨੇ ਦੇਖਣੇ ਬੰਦ ਕਰ ਦੇਣ। ਕਿਸਾਨ ਆਗੂਆਂ ਨੇ ਕਿਹਾ ਕਿ ਗੁਰੂਆਂ-ਪੀਰਾਂ ਦੀ ਧਰਤੀ ਨੂੰ ਉਜਾੜਨ ਦੇ ਸੁਫ਼ਨੇ ਦੇਖਣ ਵਾਲਿਆਂ ਦਾ ਇਸ ਧਰਤੀ ਤੋਂ ਨਾਮੋ-ਨਿਸ਼ਾਨ ਹੀ ਮਿਟ ਗਿਆ ਹੈ।

ਕਿਸਾਨ ਆਗੂਆਂ ਦੀਆਂ ਟੀਮਾਂ ਵੱਲੋਂ ਇਸ ਨੀਤੀ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਲਾਮਬੰਦੀ ਕਰਕੇ ਪਿੰਡ ਦਾਖਾ ਵਿੱਚ 19 ਜੁਲਾਈ ਨੂੰ ਇਕੱਤਰਤਾ ਦੀ ਤਿਆਰੀ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੀੜਤ ਕਿਸਾਨਾਂ ਦਾ ਗ਼ੁੱਸਾ ਉਬਾਲੇ ਮਾਰ ਰਿਹਾ ਹੈ, ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਹੋਰ ਸੂਬਾਈ ਆਗੂਆਂ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਸ਼ਮੂਲੀਅਤ ਦੀ ਸੰਭਾਵਨਾ ਹੈ।  

Advertisement

Advertisement