DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਲਾਮਬੰਦੀ ਮੀਟਿੰਗ

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਦੋ ਕਿਸਾਨ ਆਗੂਆਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਬਠਿੰਡਾ ਜਾਣ ਤੋਂ ਰੋਕਣ ਲਈ ਕੀਤੇ ਪੁਲੀਸ ਤਸ਼ੱਦਦ ਖ਼ਿਲਾਫ਼ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ 6 ਮਾਰਚ...

  • fb
  • twitter
  • whatsapp
  • whatsapp
featured-img featured-img
ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ।
Advertisement

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਦੋ ਕਿਸਾਨ ਆਗੂਆਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਬਠਿੰਡਾ ਜਾਣ ਤੋਂ ਰੋਕਣ ਲਈ ਕੀਤੇ ਪੁਲੀਸ ਤਸ਼ੱਦਦ ਖ਼ਿਲਾਫ਼ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ 6 ਮਾਰਚ ਨੂੰ ਕੀਤੇ ਜਾਣ ਵਾਲੇ ਸੰਘਰਸ਼ ਦੀ ਤਿਆਰੀ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਬਲਾਕ ਡੇਹਲੋਂ ਦੇ ਕਿਸਾਨ ਆਗੂਆਂ ਦੀ ਮੀਟਿੰਗ ਪਿੰਡ ਬੂਲ਼ ਵਿੱਚ ਪ੍ਰਧਾਨ ਜਸਵੀਰ ਸਿੰਘ ਖੱਟੜਾ ਦੀ ਪ੍ਰਧਾਨਗੀ ਹੇਠ ਹੋਈ। ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ ਅਤੇ ਕਿਸਾਨ ਆਗੂ ਨਾਜਰ ਸਿੰਘ ਸਿਆੜ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਕਿਸਾਨਾਂ ਨੂੰ ਬਠਿੰਡਾ ਜਾਣ ਤੋਂ ਰੋਕਣ ਸਮੇਂ ਅਤੇ ਪਿੰਡ ਜਿਉਂਦ ਵਿੱਚ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਦੇ ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਇੱਟਾਂ ਰੋੜਿਆਂ ਦਾ ਮੀਂਹ ਵਰ੍ਹਾ ਦਿੱਤਾ।

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਾਥੀ ਚਰਨਜੀਤ ਸਿੰਘ ਨੂੰ ਅਗਵਾ ਕਰ ਕੇ ਉਸ ਦੀ ਕੁੱਟਮਾਰ ਕਰਨ ਉਪਰੰਤ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਵਿੱਚ ਸੁੱਟ ਦਿੱਤਾ ਗਿਆ। ਇੱਕ ਨੌਜਵਾਨ ਦੇ ਹੱਥ ’ਤੇ ਅੱਥਰੂ ਗੈਸ ਦਾ ਗੋਲਾ ਲੱਗਣ ਕਾਰਨ ਉਸ ਦਾ ਹੱਥ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜ਼ਖ਼ਮੀ ਕਿਸਾਨਾਂ ਦੇ ਬਿਆਨ ਦਰਜ ਕਰਨ ਦੇ ਬਾਵਜੂਦ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ  ਨਹੀਂ ਕੀਤੀ ਗਈ।

Advertisement

 

Advertisement

Advertisement
×