ਦੇਵਿੰਦਰ ਜੱਗੀ
ਪਾਇਲ, 21 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ 28 ਸਤੰਬਰ ਨੂੰ ਬਰਨਾਲਾ ਵਿੱਚ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਲਈ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅੱਜ ਪਿੰਡ ਜੋਗੀਮਾਜਰਾ ਅਤੇ ਟਿੰਬਰਵਾਲ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਮਨੋਹਰ ਸਿੰਘ ਕਲਾਹੜ, ਰੁਪਿੰਦਰ ਸਿੰਘ ਜੋਗੀਮਾਜਰਾ ਅਤੇ ਕੁਲਦੀਪ ਸਿੰਘ ਟਿੰਬਰਵਾਲ ਨੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ’ਚ ਬਰਨਾਲਾ ਪੁੱਜਣ। ਇਸ ਮੌਕੇ ਬੂਟਾ ਸਿੰਘ, ਗੁਰਮੁਖ ਸਿੰਘ ਜੋਗੀਮਾਜਰਾ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਟਿੰਬਰਵਾਲ, ਹਰਜਿੰਦਰ ਸਿੰਘ, ਹਰਬੰਸ ਸਿੰਘ ਜੋਗੀਮਾਜਰਾ ਅਤੇ ਬੀਬੀ ਗੁਰਿੰਦਰ ਕੌਰ ਜੋਗੀਮਾਜਰਾ, ਗੁਲਾਬ ਕੌਰ, ਬਲਵਿੰਦਰ ਕੌਰ ਤੇ ਮਨਜੀਤ ਕੌਰ ਵੀ ਹਾਜ਼ਰ ਸਨ।