ਲਖੀਮਪੁਰ ਖੀਰੀ ਵੱਲ ਕੂਚ ਕਰਨ ਲਈ ਲਾਮਬੰਦੀ : The Tribune India

ਲਖੀਮਪੁਰ ਖੀਰੀ ਵੱਲ ਕੂਚ ਕਰਨ ਲਈ ਲਾਮਬੰਦੀ

ਲਖੀਮਪੁਰ ਖੀਰੀ ਵੱਲ ਕੂਚ ਕਰਨ ਲਈ ਲਾਮਬੰਦੀ

ਮੀਟਿੰਗ ਦੌਰਾਨ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਹੋਰ ਆਗੂ। -ਫੋਟੋ : ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 14 ਅਗਸਤ

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਖੀਰੀ ਵਿੱਚ ਦਿੱਤੇ ਜਾ ਰਹੇ 72 ਘੰਟੇ ਦੇ ਲਗਾਤਾਰ ਧਰਨੇ ਵਿੱਚ ਸ਼ਮੂਲੀਅਤ ਕਰਨ ਅਤੇ ਲੰਪੀ ਸਕਿਨ ਕਾਰਨ ਮਰੇ ਪਸ਼ੂਆਂ ਦੇ ਮੁਆਵਜ਼ੇ ਲਈ 18 ਅਗਸਤ ਨੂੰ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਹੈ।

ਅੱਜ ਇੱਥੇ ਜਥੇਬੰਦੀ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਜੀ ਵਿੱਚ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਹੈ ਕਿ 17 ਅਗਸਤ ਨੂੰ ਪੰਜਾਬ ਭਰ ਵਿੱਚੋਂ ਕਾਫਲਿਆਂ ਦੇ ਰੂਪ ਵਿੱਚ ਕਿਸਾਨ ਲਖੀਮਪੁਰ ਖੀਰੀ ਨੂੰ ਕੂਚ ਕਰਨਗੇ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪੰਜਾਬ ਵਿੱਚੋ ਲੱਖਾਂ ਕਿਸਾਨ ਆਪੋ ਆਪਣੇ ਸਾਧਨ ਅਤੇ ਰੇਲ ਗੱਡੀਆਂ ਰਾਹੀ ਪੰਜਾਬ ਵਿੱਚੋਂ ਜਾਣਗੇ।ਉਨ੍ਹਾਂ ਇਸ ਬਾਰੇ ਸਮੂਹ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਦੇ ਆਗੂਆਂ ਦੀਆ ਡਿਊਟੀਆਂ ਵੀ ਲਗਾਈਆਂ।

ਉਨ੍ਹਾਂ ਗੰਨੇ ਦੀ ਬਕਾਇਆ ਰਾਸ਼ੀ ਲਈ ਫਗਵਾੜਾ ਵਿੱਚ ਚੱਲ ਰਹੇ ਧਰਨੇ ਦੀ ਹਮਾਇਤ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੋ ਲੰਪੀ ਸਕਿੰਨ ਨਾਂ ਦੀ ਬਿਮਾਰੀ ਹਜ਼ਾਰਾਂ ਦੀ ਗਿਣਤੀ ਵਿੱਚ ਰੋਜ਼ਾਨਾ ਹੀ ਕੀਮਤੀ ਪਸ਼ੂਆਂ ਦੀਆਂ ਜਾਨਾਂ ਲੈ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿੱਚ ਚੂਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ ਜਦ ਕਿ ਹਾਲੇ ਤੱਕ ਨਾ ਹੀ ਕੋਈ ਡਾਕਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਨਾ ਹੀ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ। ਪੰਜਾਬ ਵਿੱਚ ਮਰ ਰਹੇ ਪਸ਼ੂ ਪਾਲਕਾਂ ਦੇ ਮ੍ਰਿਤਕ ਪਸ਼ੂਆਂ ਸਬੰਧੀ ਪਸ਼ੂ ਪਾਲਣ ਵਿਭਾਗ ਵਲੋ ਹਾਲੇ ਤੱਕ ਕੋਈ

ਰਿਕਾਰਡ ਇੱਕਠਾ ਨਹੀ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਤਰੁੰਤ ਮ੍ਰਿਤਕ ਪਸ਼ੂਆਂ ਦਾ ਰਿਕਾਰਡ ਲੈ ਕੇ ਘੱਟੋ-ਘੱਟ ਇਕ ਲੱਖ ਰੁਪਏ ਪ੍ਰਤੀ ਪਸ਼ੂ ਮੁਆਵਜ਼ੇ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਬਾਬਤ ਜਥੇਬੰਦੀ ਵੱਲੋਂ 18 ਅਗਸਤ ਨੂੰ ਡਿਪਟੀ ਕਮਿਸ਼ਨਰਾਂ ਰਾਹੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤੇ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All