ਬਠਿੰਡਾ ਧਰਨੇ ’ਚ ਸ਼ਮੂਲੀਅਤ ਲਈ ਲਾਮਬੰਦੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦੋਰਾਹਾ ਦੀ ਮੀਟਿੰਗ ਪਿੰਡ ਘੁਢਾਣੀ ਕਲਾਂ ਵਿੱਚ ਬਲਾਕ ਸਕੱਤਰ ਜਸਵੀਰ ਸਿੰਘ ਅਸ਼ਗਰੀਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਹਰਜੀਤ ਸਿੰਘ ਘਲੋਟੀ ਨੇ ਸ਼ਿਰਕਤ ਕੀਤੀ। ਬਲਾਕ ਸਕੱਤਰ ਜਸਵੀਰ ਸਿੰਘ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦੋਰਾਹਾ ਦੀ ਮੀਟਿੰਗ ਪਿੰਡ ਘੁਢਾਣੀ ਕਲਾਂ ਵਿੱਚ ਬਲਾਕ ਸਕੱਤਰ ਜਸਵੀਰ ਸਿੰਘ ਅਸ਼ਗਰੀਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਹਰਜੀਤ ਸਿੰਘ ਘਲੋਟੀ ਨੇ ਸ਼ਿਰਕਤ ਕੀਤੀ। ਬਲਾਕ ਸਕੱਤਰ ਜਸਵੀਰ ਸਿੰਘ ਅਸ਼ਗਰੀਪੁਰ ਨੇ ਦੱਸਿਆ ਕਿ 6 ਮਾਰਚ ਨੂੰ ਕਿਸਾਨ-ਮਜ਼ਦੂਰ, ਨੌਜਵਾਨ ਵਿਦਿਆਰਥੀਆਂ ਦੀਆਂ ਜਥੇਬੰਦੀਆਂ ਵੱਲੋਂ ਜਿਉਂਦ ਵਿੱਚ ਕੀਤੇ ਗਏ ਜਬਰ ਵਿਰੁੱਧ ਬਠਿੰਡਾ ਧਰਨੇ ’ਚ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 10 ਮਾਰਚ ਨੂੰ ਬਰਨਾਲਾ ਵਿੱਚ ਕੀਤੀ ਜਾ ਰਹੇ ਜਾ ਰਹੀ ਰੈਲੀ ’ਚ ਪਹੁੰਚਣ ਦੀ ਅਪੀਲ ਵੀ ਕੀਤੀ। ਇਸ ਮੌਕੇ ਯੁਵਰਾਜ ਸਿੰਘ ਘੁਡਾਣੀ, ਕਮਲਜੀਤ ਸਿੰਘ ਗਿੱਦੜੀ, ਪਰਮਵੀਰ ਸਿੰਘ ਘਲੋਟੀ, ਅਵਤਾਰ ਸਿੰਘ ਜਰਗੜੀ, ਦਲਜੀਤ ਸਿੰਘ ਬਿੱਟੂ, ਜੋਰਾ ਸਿੰਘ ਭੱਠਲ, ਕੁਲਵਿੰਦਰ ਸਿੰਘ ਅਜਨੌਦ ਸੰਦੀਪ ਸਿੰਘ ਬੀਜਾ ਹਾਜ਼ਰ ਸਨ।
Advertisement
Advertisement
Advertisement
×

