ਖੰਨਾ: ਇਥੇ ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ਵਿੱਚ ਖੋਲ੍ਹੇ ਗਏ ਪਹਿਲੇ ਮੁਹੱਲਾ ਕਲੀਨਿਕ ਵਿੱਚ ਪਿਛਲੇ ਦੋ ਦਿਨਾਂ ਤੋਂ ਕੰਮ ਸ਼ੁਰੂ ਹੈ। ਇਸ ਕਲੀਨਿਕ ਦਾ ਉਦਘਾਟਨ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਿੰਦਰ ਸਿੰਘ ਭਸੀਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਐੱਸਡੀਐੱਮ ਮਨਜੀਤ ਕੌਰ ਨੇ ਮੁਹੱਲਾ ਕਲੀਨਿਕ ਦਾ ਜਾਇਜ਼ਾ ਲਿਆ। ਅੱਜ ਤੱਕ ਇਸ ਕਲੀਨਿਕ ਵਿੱਚ 181 ਮਰੀਜ਼ ਪੁੱਜੇ, ਜਿਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਤੇ ਟੈਸਟ ਕੀਤੇ ਗਏ। -ਨਿੱਜੀ ਪੱਤਰ ਪ੍ਰੇਰਕ