DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੌਨਸੂਨ ਦੀਆਂ ਤਿਆਰੀਆਂ: ਲੁਧਿਆਣਾ ਸ਼ਹਿਰ ਦੇ 142 ਨੀਵੇਂ ਇਲਾਕਿਆਂ ਦੀ ਪਛਾਣ

ਕੰਟਰੋਲ ਰੂਮ ਦੀ ਸ਼ੁਰੂਆਤ; ਰੇਤੇ ਦੀਆਂ ਪੰਜ ਹਜ਼ਾਰ ਬੋਰੀਆਂ ਮੰਗਵਾਈਆਂ; ਮੇਅਰ ਤੇ ਨਗਰ ਨਿਗਮ ਕਮਿਸ਼ਨਰ ਨੇ ਸਮੀਖਿਆ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਅਤੇ ਹੋਰ।
Advertisement

ਮੌਨਸੂਨ ਦੌਰਾਨ ਸ਼ਹਿਰ ਵਿੱਚ ਪਾਣੀ ਭਰਨ ਤੋਂ ਰੋਕਣ ਲਈ ਪਹਿਲਾਂ ਤੋਂ ਯਤਨ ਕਰਦਿਆਂ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਅੱਜ ਨਗਰ ਨਿਗਮ ਜ਼ੋਨ ਏ ਦਫ਼ਤਰ ਵਿੱਚ ਸਮੀਖਿਆ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਨਿਗਮ ਅਧਿਕਾਰੀਆਂ ਅਨੁਸਾਰ, ਸ਼ਹਿਰ ਵਿੱਚ 142 ਨੀਵੇਂ ਇਲਾਕਿਆਂ ਦੀ ਪਛਾਣ ਕੀਤੀ ਗਈ ਹੈ ਅਤੇ ਸਬੰਧਤ ਇਲਾਕਿਆਂ ਵਿੱਚ ਮਸ਼ੀਨਰੀ ਸਟਾਫ਼ ਦੀ ਤਾਇਨਾਤੀ, ਰੋਡ ਜਾਲੀਆਂ ਤੇ ਸੀਵਰੇਜਾਂ ਆਦਿ ਦੀ ਸਫਾਈ ਸਮੇਤ ਜ਼ਰੂਰੀ ਕਦਮ ਪਹਿਲਾਂ ਹੀ ਚੁੱਕੇ ਜਾ ਰਹੇ ਹਨ। ਸ਼ਹਿਰ ਵਿੱਚ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਵੀ ਵੱਡੇ ਪੱਧਰ ’ਤੇ ਚੱਲ ਰਿਹਾ ਹੈ। ਓ ਐਂਡ ਐੱਮ ਸੈੱਲ ਦੇ ਸਬੰਧਤ ਅਧਿਕਾਰੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਸਾਰੀਆਂ ਰੋਡ ਜਾਲੀਆਂ ਦੀ ਸਫ਼ਾਈ ਅਤੇ ਮੈਨਹੋਲਾਂ ਨੂੰ ਢੱਕਣ ਦੀ ਪੁਸ਼ਟੀ ਕਰਨ ਵਾਲੇ ਸਰਟੀਫਿਕੇਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਸ਼ਹਿਰ ਦੇ ਸਾਰੇ ਡਿਸਪੋਜ਼ਲ ਪੁਆਇੰਟਾਂ ਦੇ ਸਹੀ ਕੰਮ-ਕਾਜ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਪੁਆਇੰਟਾਂ ’ਤੇ ਜੈਨਰੇਟਰ ਸੈੱਟ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਨਿਗਮ ਅਧਿਕਾਰੀਆਂ ਨੂੰ ਮੌਨਸੂਨ ਦੇ ਮੌਸਮ ਦੌਰਾਨ ਪਾਣੀ ਦੇ ਓਵਰਫਲੋਅ ਨੂੰ ਰੋਕਣ ਲਈ ਬੁੱਢੇ ਦਰਿਆ ਦੇ ਕਿਨਾਰਿਆਂ, ਖਾਸ ਕਰ ਕਮਜ਼ੋਰ ਪੁਆਇੰਟਾਂ ਨੂੰ ਮਜ਼ਬੂਤ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ। ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਘੱਟੋ-ਘੱਟ ਪੰਜ ਹਜ਼ਾਰ ਰੇਤ ਦੀਆਂ ਬੋਰੀਆਂ ਸਟਾਕ ਵਿੱਚ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਹੋਰ ਕਰਮਚਾਰੀਆਂ ਸਮੇਤ ਸੀਵਰੇਜਮੈਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਸੁਰੱਖਿਆ ਕਿੱਟਾਂ, ਰੇਨਕੋਟ ਆਦਿ ਮੁਹੱਈਆ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਮੇਅਰ ਅਤੇ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਦਾ ਹੜ੍ਹ ਕੰਟਰੋਲ ਰੂਮ 15 ਜੂਨ ਤੋਂ ਦਰੇਸੀ ਸਬ-ਜ਼ੋਨ ਦਫ਼ਤਰ ਵਿਖੇ ਕਾਰਜਸ਼ੀਲ ਹੋ ਜਾਵੇਗਾ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਨਿਯਮਤ ਤੌਰ ’ਤੇ ਫੌਗਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਵਸਨੀਕਾਂ ਨੂੰ ਖਾਸ ਕਰਕੇ ਮੌਨਸੂਨ ਦੇ ਮੌਸਮ ਦੌਰਾਨ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਅਧਿਕਾਰੀਆਂ ਨੂੰ ਸ਼ਹਿਰ ਵਿੱਚ ਅਸੁਰੱਖਿਅਤ ਇਮਾਰਤਾਂ ਦਾ ਸਰਵੇਖਣ ਕਰਨ ਅਤੇ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇਮਾਰਤਾਂ ਨੂੰ ਖਾਲੀ ਕਰਵਾਉਣ ਤੇ ਢਾਹੁਣ ਲਈ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਇਹ ਦੱਸਦੇ ਹੋਏ ਕਿ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਤੋਂ ਰੋਕਣ ਲਈ ਸਾਰੇ ਜ਼ਰੂਰੀ ਕਦਮ ਪਹਿਲਾਂ ਹੀ ਚੁੱਕੇ ਜਾ ਰਹੇ ਹਨ, ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਵਸਨੀਕਾਂ ਨੂੰ ਰੋਡ ਜਾਲੀਆਂ ਅਤੇ ਸੀਵਰੇਜ ਲਾਈਨਾਂ ਵਿੱਚ ਕੂੜਾ ਸੁੱਟਣਾ ਬੰਦ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਡਰੇਨੇਜ ਅਤੇ ਸੀਵਰੇਜ ਸਿਸਟਮ ਵਿੱਚ ਰੁਕਾਵਟ ਆਉਂਦੀ ਹੈ।

Advertisement

Advertisement
Advertisement
×