ਡਾ. ਬੀ. ਆਰ. ਅੰਬੇਡਕਰ ਮਿਸ਼ਨਰੀ ਸਭਾ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਡਾ. ਸੋਹਣ ਲਾਲ ਬਲੱਗਣ ਸਰਪ੍ਰਸਤ ਅਤੇ ਸਭਾ ਦੇ ਪ੍ਰਧਾਨ ਕਾਮਰੇਡ ਭਜਨ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਦੇ ਹਾਲਾਤਾਂ ਸਬੰਧੀ ਚਰਚਾ ਕੀਤੀ ਗਈ। ਬੁਲਾਰਿਆਂ ਨੇ ਪੰਜਾਬ ਦੇ ਹਾਲਾਤ ਸਬੰਧੀ ਚਰਚਾ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਜਿਸ ਆਸ ਨਾਲ ਪੰਜਾਬ ਦੇ ਲੋਕਾਂ ਨੇ ਚੁਣ ਕੇ ਬਹੁਮੱਤ ਦਿੱਤਾ ਸੀ, ਉਹ ਆਮ ਲੋਕਾਂ ਵਿੱਚੋਂ ਆਪਣਾ ਭਰੋਸਾ ਗਵਾ ਚੁੱਕੀ ਹੈ, ਭ੍ਰਿਸ਼ਟਾਚਾਰ ਪਹਿਲਾਂ ਨਾਲੋਂ ਜ਼ਿਆਦਾ ਵੱਧ ਗਿਆ ਹੈ।
ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਹਰਜਿੰਦਰਪਾਲ ਸਿੰਘ ਸਮਰਾਲਾ, ਬੂਟਾ ਸਿੰਘ ਸਕੱਤਰ, ਰਾਜਿੰਦਰ ਸਿੰਘ ਮੱਟੂ ਖਜਾਨਚੀ, ਬਲਦੇਵ ਸਿੰਘ ਤੂਰ, ਨਾਇਬ ਸਿੰਘ, ਕਰਮ ਸਿੰਘ , ਬਲਜਿੰਦਰ ਸਿੰਘ, ਬਲਵੰਤ ਸਿੰਘ, ਰਾਮ ਜੀਤ ਸਿੰਘ, ਗੁਰਮੀਤ ਸਿੰਘ, ਅਸ਼ੋਕ ਕੁਮਾਰ, ਸੁਰੇਸ਼ ਕੁਮਾਰ, ਦੀਪਕ ਕੁਮਾਰ, ਜਗਤਾਰ ਸਿੰਘ, ਪਲਵਿੰਦਰ ਸਿੰਘ, ਜਗਪਾਲ ਸਿੰਘ, ਜਗਦੀਸ਼ ਕਲਿਆਣ, ਮਲਕੀਤ ਸਿੰਘ ਤੇ ਸਭਾ ਦੇ ਹੋਰ ਮੈਂਬਰ ਹਾਜ਼ਰ ਸਨ। ਅਖੀਰ ਵਿੱਚ ਸਭਾ ਦੇ ਸਰਪ੍ਰਸਤ ਡਾ. ਸੋਹਣ ਲਾਲ ਬਲੱਗਣ ਨੇ ਮੀਟਿੰਗ ਵਿੱਚ ਸ਼ਾਮਲ ਸਾਥੀਆਂ ਦਾ ਧੰਨਵਾਦ ਕੀਤਾ।

