ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੇਅਦਬੀ ਤੇ ਬੰਦੀ ਸਿੰਘਾਂ ਸਬੰਧੀ ਰਾਸ਼ਟਰਪਤੀ ਨੂੰ ਪੱਤਰ ਭੇਜੇਗਾ ਮੋਰਚਾ

ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ
ਮੀਟਿੰਗ ਵਿੱਚ ਹਾਜ਼ਰ ਵੱਖ ਵੱਖ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 7 ਮਈ

Advertisement

ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਵੱਖ ਵੱਖ ਜਥੇਬੰਦੀਆ ਦੀ ਇੱਕ ਸਾਝੀ ਮੀਟਿੰਗ ਹੋਈ ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਇਨਸਾਫ਼ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਮੋਰਚੇ ਨੂੰ ਮਜ਼ਬੂਤ ਕਰਨ ਲਈ ਆਪਸੀ ਤਾਲਮੇਲ ਬਣਾ ਕੇ ਸੰਗਤ ਨੂੰ ਮੋਰਚੇ ਨਾਲ ਜੋੜਨ ਅਤੇ 15 ਮਈ ਨੂੰ ਸਬ-ਡਿਵੀਜ਼ਨ ਪੱਧਰ ’ਤੇ ਸਾਰੇ ਐੱਸਡੀਐੱਮ ਰਾਹੀਂ ਰਾਜਪਾਲ ਪੰਜਾਬ ਅਤੇ ਭਾਰਤ ਦੇ ਰਾਸ਼ਟਰਪਤੀ ਨੂੰ ਚੇਤਾਵਨੀ ਪੱਤਰ ਦੇਣ ਬਾਰੇ ਰੂਪ ਰੇਖਾ ਉਲੀਕੀ ਗਈ।

ਇਸ ਮੌਕੇ ਕੌਮੀ ਇਨਸਾਫ਼ ਮੋਰਚੇ ਨੂੰ ਮਜ਼ਬੂਤ ਕਰਨ ਲਈ ਇੱਕ 15 ਮੈਂਬਰੀ ਤਾਲਮੇਲ ਕਮੇਟੀ ਬਣਾਈ ਗਈ ਅਤੇ 15 ਮਈ ਦੇ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਬੋਲਦਿਆਂ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਪਾਲ ਸਿੰਘ ਫਰਾਂਸ, ਭਾਈ ਗੁਰਦੀਪ ਸਿੰਘ ਬਠਿੰਡਾ ਅਤੇ ਡਾ. ਦਰਸ਼ਨ ਪਾਲ ਨੇ ਕਿਹਾ ਕਿ ਸੂਬੇ ਅਤੇ ਕੇਂਦਰ ਦੇ ਹੁਕਮਰਾਨ ਭਾਰਤ ਦੇ ਸੰਵਿਧਾਨ ਅਤੇ ਕਾਨੂੰਨ ਦੀ ਪਾਲਣਾ ਕਰਨ ਦੀ ਥਾਂ ਮਨਮਰਜ਼ੀ ਨਾਲ ਰਾਜ ਚਲਾ ਰਹੇ ਹਨ ਅਤੇ ਦੇਸ਼ ਨੂੰ ਫ਼ਿਰਕਾਪ੍ਰਸਤ ਲੀਹਾਂ ਉਤੇ ਤੋਰ ਕੇ ਆਪਣੀਆਂ ਰਾਜਸੀ ਰੋਟੀਆਂ ਸੇਕ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਤਾਨਾਸ਼ਾਹ ਬਣ ਰਿਹਾ ਹੈ ਅਤੇ ਹਰ ਤਰ੍ਹਾਂ ਦੇ ਜ਼ਮਹੂਰੀ ਰੋਸ ਪ੍ਰਦਰਸ਼ਨਾਂ ਨੂੰ ਪੁਲੀਸ ਰਾਜ ਰਾਹੀਂ ਦਬਾਅ ਦੇਣਾ ਚਾਹੁੰਦਾ ਹੈ ਇਸ ਲਈ ਸਾਰੀਆਂ ਧਿਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।

ਇਸ ਮੌਕੇ ਸਾਬਕਾ ਵਿਧਾਇਕ ਤਰਸੇਮ ਜੋਧਾਂ, ਤਰੁਣ ਜੈਨ ਬਾਵਾ, ਬਲਵਿੰਦਰ ਸਿੰਘ ਲੋਕ ਅਧਿਕਾਰ ਲਹਿਰ, ਰਾਜਵਿੰਦਰ ਸਿੰਘ ਹਿੱਸੋਵਾਲ, ਅਜੀਤ ਲਾਕੜਾ, ਹਰਕੀਰਤ ਸਿੰਘ ਰਾਣਾ, ਐਡਵੋਕੇਟ ਵਰਿੰਦਰ ਖਾਰਾ, ਭਾਈ ਸ਼ਮਸ਼ੇਰ ਸਿੰਘ ਆਸੀ, ਜਗਜੀਤ ਸਿੰਘ ਅਰੋੜਾ, ਪਵਨਦੀਪ ਸਿੰਘ, ਰਣਜੀਤ ਸਿੰਘ, ਪ੍ਰੀਤਮ ਸਿੰਘ ਸਾਬਕਾ ਡੀਐਫਓ, ਬਾਪੂ ਬਲਕੌਰ ਸਿੰਘ ਗਿੱਲ, ਮਨਿੰਦਰਜੀਤ ਸਿੰਘ ਝਾਂਡੇ, ਗੁਰਮੇਲ ਸਿੰਘ ਰੂਮੀ, ਹਰਬੰਸ ਸਿੰਘ, ਸੁਖਦੀਪ ਸਿੰਘ, ਸ਼ਮਸ਼ੇਰ ਸਿੰਘ ਪਰਵਾਨਾ, ਬਚਿਤ੍ਰ ਸਿੰਘ ਦਰਦੀ, ਨਵਦੀਪ ਸਿੰਘ, ਤਰੁਨਜੀਤ ਸਿੰਘ, ਸਤਨਾਮ ਕੌਰ, ਪਰਮਜੀਤ ਕੌਰ, ਬੀਬੀ ਹਰਜੀਤ ਕੌਰ ਅਤੇ ਹੋਰ ਆਗੂ ਸ਼ਾਮਲ ਸਨ।

Advertisement
Show comments