ਕੈਂਪ ਵਿੱਚ 250 ਤੋਂ ਵੱਧ ਮਰੀਜ਼ਾਂ ਦੀ ਜਾਂਚ
ਚਰਨ ਕੰਵਲ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿੱਚ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਜਸਪਾਲ ਸਿੰਘ ਜੱਜ ਨੇ ਦੱਸਿਆ ਕਿ ਕੈਂਪ...
Advertisement
ਚਰਨ ਕੰਵਲ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿੱਚ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਜਸਪਾਲ ਸਿੰਘ ਜੱਜ ਨੇ ਦੱਸਿਆ ਕਿ ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਵੱਲੋਂ 250 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਜਿਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ 20 ਮਰੀਜ਼ ਅਜਿਹੇ ਚੁਣੇ ਗਏ ਜਿਨ੍ਹਾਂ ਦੇ ਚਿੱਟੇ ਮੋਤੀਏ ਦਾ ਆਪ੍ਰੇਸ਼ਨ ਮੁਫ਼ਤ ਕਰਵਾਇਆ ਜਾਵੇਗਾ। ਇਸ ਮੌਕੇ ਜ਼ਿਲਾ ਜਥੇਦਾਰ ਪਰਮਜੀਤ ਸਿੰਘ ਢਿੱਲੋਂ, ਮੈਨੇਜਰ ਜਸਵੀਰ ਸਿੰਘ ਮੰਗਲੀ, ਹਰਜਤਿੰਦਰ ਸਿੰਘ ਬਾਜਵਾ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ ਵੀ ਮੌਜੂਦ ਸਨ।
Advertisement
Advertisement
×