ਲਾਡੋਵਾਲ ਪਲਾਜ਼ਾ ਤੋਂ ਹਜ਼ਾਰ ਤੋਂ ਵੱਧ ਟਰਾਲੀਆਂ ਦਿੱਲੀ ਲਈ ਰਵਾਨਾ

ਲਾਡੋਵਾਲ ਪਲਾਜ਼ਾ ਤੋਂ ਹਜ਼ਾਰ ਤੋਂ ਵੱਧ ਟਰਾਲੀਆਂ ਦਿੱਲੀ ਲਈ ਰਵਾਨਾ

ਲੁਧਿਆਣਾ ਤੋਂ ਰਵਾਨਾ ਹੁੰਦੀਆਂ ਹੋਈਆਂ ਕਿਸਾਨ ਜਥੇਬੰਦੀਆਂ।-ਫੋਟੋ: ਅਸ਼ਵਨੀ ਧੀਮਾਨ

ਗਗਨਦੀਪ ਅਰੋੜਾ

ਲੁਧਿਆਣਾ, 25 ਨਵੰਬਰ

ਕੇਂਦਰ ਸਰਕਾਰ ਦੇ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਖਿਲਾਫ਼ ਬੁੱਧਵਾਰ ਨੂੰ ਕਿਸਾਨ ਯੂਨੀਅਨ ਨੇ ਦਿੱਲੀ ਦੇ ਵੱਲ ਰਵਾਨਾ ਹੋਏ। ਲੁਧਿਆਣਾ ਨੇੜੇ ਲਾਡੋਵਾਲ ਟੌਲ ਪਲਾਜ਼ਾ ’ਤੇ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ ਸਮੇਤ ਹੋਰ ਸ਼ਹਿਰਾਂ ਤੋਂ 1 ਹਜ਼ਾਰ ਟਰੈਕਟਰ ਟਰਾਲੀ ਬੁੱਧਵਾਰ ਨੂੰ ਦਿੱਲੀ ਲਈ ਰਵਾਨਾ ਹੋਇਆ। 100 ਟਰੈਕਟਰ ਟਰਾਲੀ ਦੇ ਜੱਥੇ ਬਣਾ ਕੇ ਕਿਸਾਨ ਆਗੂ ਅੱਗੇ ਵੱਧ ਰਹੇ ਹਨ। ਆਮ ਜਨਤਾ ਨੂੰ ਕੋਈ ਸਮੱਸਿਆ ਨਾ ਹੋਵੇ, ਇਸ ਲਈ ਸਾਰੇ ਟਰੈਕਟਰ ਟਰਾਲੀਆਂ ਇੱਕ ਲਾਈਨ ’ਚ ਚਲਾਈਆਂ ਗਈਆਂ। ਇੱਥੇ ਮੌਜੂਦ ਕਿਸਾਨ ਆਗੂਆਂ ਦਾ ਸਾਫ਼ ਕਹਿਣਾ ਹੈ ਕਿ ਹੁਣ ਚਾਹੇ ਇੱਕ ਮਹੀਨੇ ਤੱਕ ਦਿੱਲੀ ’ਚ ਧਰਨਾ ਕਿਉਂ ਨਾ ਦੇਣਾ ਪਵੇ, ਉਹ ਪਿੱਛੇ ਹੱਟਣ ਵਾਲੇ ਨਹੀਂ ਹਨ। ਉਹ ਆਪਣੇ ਨਾਲ 2 ਮਹੀਨੇ ਦਾ ਰਾਸ਼ਨ ਲੈ ਕੇ ਅੱਗੇ ਵੱਧ ਰਹੇ ਹਨ। ਲਾਡੋਵਾਲ ਟੌਲ ਪਲਾਜ਼ਾ ’ਤੇ ਗੱਲ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆ ਪ੍ਰਧਾਨ ਹਰਮੀਤ ਸਿੰਘ ਕਾਦੀਆ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ’ਚੋਂ ਸੈਂਕੜਿਆਂ ਦੀ ਗਿਣਤੀ ’ਚ ਕਿਸਾਨ ਟਰੈਕਟਰ ਟਰਾਲੀ ਲੈ ਕੇ ਨਿਕਲ ਚੁੱਕੇ ਹਨ। ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਤੇ ਲੁਧਿਆਣਾ ਤੋਂ ਇੱਕ ਹਜ਼ਾਰ ਟਰੈਕਟਰ ਟਰਾਲੀ ਲੈ ਕੇ ਕਿਸਾਨ ਦਿੱਲੀ ਜਾ ਰਹੇ ਹਨ। ਸਾਰੇ ਵੱਖ-ਵੱਖ ਜੱਥੇ ਬਣਾ ਕੇ ਅੱਗੇ ਵੱਧ ਰਹੇ ਹਨ। ਹਰਿਆਣਾ ਬਾਰਡਰ ਸੀਲ ਹੋਣ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਉਹ ਜਦੋਂ ਹਰਿਆਣਾ ਦੇ ਬਾਡਰ ’ਤੇ ਪੁੱਜਣਗੇ ਤਾਂ ਸਾਰੇ ਸਾਂਝੇ ਤੌਰ ’ਤੇ ਇਕੱਠੇ ਹੋ ਕੇ ਫੈਸਲਾ ਕਰਨਗੇ। ਇੱਕ ਗੱਲ ਹੈ ਕਿ ਉਹ ਇਨ੍ਹਾਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਹੁਣ ਪਿੱਛੇ ਨਹੀਂ ਹੱਟਣਗੇ। ਕਿਸਾਨ ਇੱਕ ਹੋ ਕੇ ਸੰਘਰਸ਼ ਕਰਨਗੇ, ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰਨਗੇ।

ਲੋਕ ਇਨਸਾਫ ਪਾਰਟੀ ਵੀ ਦਿੱਲੀ ਵੱਲ ਕਰੇਗੀ ਕੂਚ: ਬੈਂਸ

ਲੁਧਿਆਣਾ (ਖੇਤਰੀ ਪ੍ਰਤੀਨਿਧ): ਲੋਕ ਇਨਸਾਫ ਪਾਰਟੀ ਵੱਲੋਂ ਰੋਕਾਂ ਦੇ ਬਾਵਜੂਦ ਕਿਸਾਨਾਂ ਦੀ ਹਮਾਇਤ ਵਿੱਚ 26 ਅਤੇ 27 ਨੂੰ ਹਰ ਹਾਲਤ ਵਿੱਚ ਕਿਸਾਨੀ ਝੰਡੇ ਹੇਠ ਹੀ ਦਿੱਲੀ ਵੱਲ ਕੂਚ ਕੀਤਾ ਜਾਵੇਗਾ। ਇਹ ਐਲਾਨ ਅੱਜ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਅਲੂਣਾ ਮਿਆਨਾ ਵਿੱਚ ਮੋਦੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੈਲੀ

ਪਾਇਲ (ਦੇਵਿੰਦਰ ਸਿੰਘ ਜੱਗੀ):  ਇਥੇ ਹਲਕਾ ਪਾਇਲ ਦੇ ਪਿੰਡ ਅਲੂਣਾ ਮਿਆਨਾ ਵਿੱਚ ਹਰਗੋਬਿੰਦ ਸਪੋਰਟਸ ਕਲੱਬ ਦੇ ਪ੍ਰਧਾਨ ਅਮਨਪ੍ਰੀਤ ਸਿੰਘ ਮਲਹਾਂਸ ਅਤੇ ਹਰਮਨ ਬੈਨੀਪਾਲ ਕੈਨੇਡਾ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਮੋਦੀ ਸਰਕਾਰ ਖ਼ਿਲਾਫ਼ ਰੈਲੀ ਕੀਤੀ ਗਈ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਅਦਾਕਾਰ ਯੋਗਰਾਜ ਸਿੰਘ ਨੇ ਕਿਹਾ ਜੇਕਰ  ਅਜੇ ਵੀ ਕਿਸਾਨ ਨਾ ਜਾਗਿਆ  ਤਾਂ ਕੇਂਦਰ ਦੀ ਮੋਦੀ ਸਰਕਾਰ  ਸਾਜਿਸ਼ ਤਹਿਤ ਪੰਜਾਬ  ਨੂੰ  ਹਰ ਪੱਖੋਂ ਤਬਾਹ ਕਰਕੇ ਕਿਸਾਨਾਂ ਨੂੰ ਭਿਖਾਰੀ ਬਣਾ ਕੇ ਰੱਖ ਦੇਵੇਗੀ।

ਦਿੱਲੀ ਘਿਰਾਓ ਦੀਆਂ ਤਿਆਰੀਆਂ ਮੁਕੰਮਲ : ਕਾਦੀਆਂ 

ਲੁਧਿਆਣਾ(ਗੁਰਿੰਦਰ ਸਿੰਘ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ 26 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਹਰਜੀਤ ਸਿੰਘ ਕਾਦੀਆਂ ਨੇ ਕਿਹਾ ਕਿ ਪੰਜਾਬ ਵਿੱਚੋਂ ਲੱਖਾਂ ਕਿਸਾਨ ਦਿੱਲੀ ਪੁੱਜ ਕੇ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰਨਗੇ।  

ਕਿਸਾਨ ਅੰਦੋਲਨ ਸਬੰਧੀ ਖੰਨਾ ਮੰਡੀ ਦੋ ਦਿਨ ਰਹੇਗੀ ਬੰਦ

ਖੰਨਾ(ਜੋਗਿੰਦਰ ਸਿੰਘ ਓਬਰਾਏ): ਅੱਜ ਇਥੋਂ ਦੀ ਅਨਾਜ ਮੰਡੀ ਦੇ ਸਮੂਹ ਆੜ੍ਹਤੀਆਂ ਦੀ ਮੀਟਿੰਗ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਿਸਾਨ ਜਥੇਬੰਦੀਆਂ ਦੇ ਹੱਕ ’ਚ 26 ਤੇ 27 ਨਵੰਬਰ ਨੂੰ ਮੰਡੀ ਬੰਦ ਕਰਨ ਦਾ ਐਲਾਨ ਕੀਤਾ ਗਿਆ। ਸ੍ਰੀ ਰੋਸ਼ਾ ਨੇ ਕਿਹਾ ਕਿ ਮੰਡੀ ਬੰਦ ਰੱਖਣ ਸਬੰਧੀ ਯੂਨੀਅਨ ਵੱਲੋਂ ਮੰਡੀ ਦੀ ਮੁਨਿਆਦੀ ਵੀ ਕਰਵਾਈ ਗਈ। ਇਸ ਮੌਕੇ ਐਸੋਸ਼ੀਏਸ਼ਨ ਦੇ ਜਨਰਲ ਸਕੱਤਰ ਯਾਦਵਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਕਿਸਾਨ ਜੱਥੇਬੰਦੀਆਂ ਦੇ ਹੱਕ ਵਿੱਚ ਦੋ ਦਿਨ ਆੜ੍ਹਤੀ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਕਿਸਾਨਾਂ ਨਾਲ ਦਿੱਲੀ ਵੱਲ ਕੂਚ ਕਰਨਗੇ। 

ਹਰਿਆਣਾ ਸਰਕਾਰ ਦੇ ਵਤੀਰੇ ਖ਼ਿਲਾਫ਼ ਕਿਸਾਨ ਖਫ਼ਾ

ਜਗਰਾਉਂ(ਚਰਨਜੀਤ ਸਿੰਘ ਢਿੱਲੋਂ): ਆਪਣੇ ਖੇਤਾਂ ਨੂੰ ਬਚਾਉਣ ਅਤੇ ਕਿਸਾਨੀ ਨੂੰ ਡੋਬਣ ਵਾਲੇ ਕਾਲੇ ਕਨੂੰਨਾਂ ਖ਼ਿਲਾਫ਼ 30 ਕਿਸਾਨ ਜਥੇਬੰਦੀਆਂ ਵੱਲੋਂ ਅਰੰਭਿਆ ਸੰਘਰਸ਼ ਅੰਦੋਲਨ ਦਾ ਰੂਪ ਧਾਰਨ ਕਰ ਚੁੱਕਿਆ ਹੈ । 26/27 ਨਵੰਬਰ ਨੂੰ ਦਿੱਲੀ ਘੇਰਨ ਦੇ ਉਲੀਕੇ ਪ੍ਰੋਗਰਾਮ ਨੂੰ ਪਿੰਡਾਂ, ਸ਼ਹਿਰਾਂ, ਕਸਬਿਆਂ ’ਚੋਂ ਭਾਰੀ ਹੁੰਗਾਰਾ ਮਿਲ ਰਿਹਾ ਹੈ ਪਰ ਪੰਜਾਬ ਤੋਂ ਦਿੱਲੀ ਜਾਣ ਲਈ ਹਰਿਆਣਾ ’ਚ ਦਾਖ਼ਲ ਹੋਣ ਸਮੇਂ ਹਰਿਆਣਾ ਦੀ ਖੱਟਰ ਸਰਕਾਰ ਨੇ ਸੜਕਾਂ ’ਤੇ ਪੱਥਰ ਸੁੱਟਣ, ਨਾਕੇ ਲਗਾਉਣ ਸਬੰਧੀ ਕਿਸਾਨਾਂ ’ਚ ਰੋਸ ਪਾਇਆ ਜਾ ਰਿਹਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All