ਕੈਂਪ ’ਚ ਦੋ ਸੌ ਤੋਂ ਵੱਧ ਮਰੀਜ਼ਾਂ ਦੀ ਜਾਂਚ
ਬਾਬਾ ਸੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਸਿੱਧਸਰ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ। ਕੈਂਪ ਦੇ ਮੁੱਖ ਪ੍ਰਬੰਧਕ ਜੈਦਨ ਸਿੰਘ ਗਿੱਲ ਨੇ ਦੱਸਿਆ ਕਿ ਕੈਪਟਨ ਸਾਧੂ ਸਿੰਘ ਗਿੱਲ ਦੀ ਯਾਦ ਵਿੱਚ ਯੂਨਾਈਟਿਡ ਸਿੱਖ ਮਿਸ਼ਨ (ਯੂ ਐੱਸ ਏ)...
Advertisement
ਬਾਬਾ ਸੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਸਿੱਧਸਰ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ। ਕੈਂਪ ਦੇ ਮੁੱਖ ਪ੍ਰਬੰਧਕ ਜੈਦਨ ਸਿੰਘ ਗਿੱਲ ਨੇ ਦੱਸਿਆ ਕਿ ਕੈਪਟਨ ਸਾਧੂ ਸਿੰਘ ਗਿੱਲ ਦੀ ਯਾਦ ਵਿੱਚ ਯੂਨਾਈਟਿਡ ਸਿੱਖ ਮਿਸ਼ਨ (ਯੂ ਐੱਸ ਏ) ਦੇ ਸਹਿਯੋਗ ਨਾਲ ਕੈਂਪ ਲਾਇਆ ਗਿਆ। ਸਾਈ ਕਿਰਪਾ ਹਸਪਤਾਲ ਸਰਹਿੰਦ ਦੇ ਮਾਹਿਰ ਡਾ. ਸਾਈ ਦੀਪ ਢੰਡ ਨੇ ਆਪਣੀ ਟੀਮ ਨਾਲ 209 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਨ੍ਹਾਂ ਵਿੱਚੋਂ 183 ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਗਈਆਂ, 144 ਮਰੀਜ਼ਾਂ ਨੂੰ ਐਨਕਾਂ ਅਤੇ 31 ਮਰੀਜ਼ਾਂ ਦੇ ਲੈਨਜ਼ ਪਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੀ ਟੀਮ ਦਾ ਸਨਮਾਨ ਕੀਤਾ। ਇਸ ਮੌਕੇ ਪ੍ਰਧਾਨ ਸਵਰਨ ਸਿੰਘ ਲਸਾੜਾ, ਅਵਤਾਰ ਸਿੰਘ ਗਿੱਲ ਜਰਗੜੀ ਆਦਿ ਹਾਜ਼ਰ ਸਨ।
Advertisement
Advertisement
