ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਛੇ ਥਾਵਾਂ ’ਤੇ ਮੱਛਰ ਦੇ ਲਾਰਵੇ ਨਸ਼ਟ ਕਰਵਾਏ

ਸਿਹਤ ਵਿਭਾਗ ਟੀਮਾਂ ਵੱਲੋਂ ਜ਼ਿਲ੍ਹੇ ’ਚ 203 ਨਰਸਰੀਆਂ ਤੇ ਉਸਾਰੀ ਅਧੀਨ ਇਮਾਰਤਾਂ ’ਚ ਜਾਂਚ
Advertisement

ਨਿੱਜੀ ਪੱਤਰ ਪ੍ਰੇਰਕ

ਅਹਿਮਦਗੜ੍ਹ ,20 ਜੂਨ

Advertisement

ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ ਡੇਂਗੂ ਤੋਂ ਬਚਾਅ ਲਈ ਹਰ ‘ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ। ਡਾ. ਰਮਨਦੀਪ ਕੌਰ ਤੇ ਰਣਬੀਰ ਸਿੰਘ ਢੰਡੇ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਨਿਰਮਾਣ ਅਧੀਨ ਇਮਾਰਤਾਂ ਤੇ ਖਾਲੀ ਪਏ ਪਲਾਟਾਂ, ਨਰਸਰੀਆਂ ਵਿੱਚ ਲਾਰਵੇ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਫ਼ੀਲਡ ਵਿੱਚ ਕੰਮ ਕਰ ਰਹੀਆਂ ਮਲਟੀਪਰਪਜ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ 203 ਨਰਸਰੀਆਂ, ਨਿਰਮਾਣ ਇਮਾਰਤਾਂ, ਪਲਾਟਾਂ.ਤੇ ਘਰਾਂ ਵਿੱਚ ਪਏ ਕਰੀਬ 2800 ਕੰਟੇਨਰਾਂ ਵਿੱਚ 6 ਥਾਵਾਂ ਤੋਂ ਲਾਰਵਾ ਮਿਲਿਆ ਜਿਸਨੂੰ ਤੁਰੰਤ ਨਸ਼ਟ ਕਰਵਾਇਆ ਗਿਆ।

ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਲੋਕਾਂ ਨੂੰ ਹਦਾਇਤ ਕੀਤੀ ਕਿ ਪਾਣੀ ਵਾਲੀਆਂ ਟੈਂਕੀਆਂ, ਕੂਲਰਾਂ, ਗਮਲਿਆਂ, ਖਾਲੀ ਪਏ ਬਰਤਨਾਂ, ਟਾਇਰਾਂ, ਅਤੇ ਹੋਰ ਉਹਨਾਂ ਥਾਵਾਂ ਤੇ ਪਾਣੀ ਇਕੱਠਾ ਨਾ ਹੋਣ ਦੇਣ, ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਟੈਂਕੀਆਂ ਅਤੇ ਕੂਲਰਾਂ ਦੀ ਸਫਾਈ ਜ਼ਰੂਰ ਕਰਨ ਅਤੇ ਸਿਹਤ ਵਿਭਾਗ ਨੂੰ ਵੱਖ-ਵੱਖ ਜਾਗਰੂਕਤਾ ਕੈਂਪ ਲਗਾਉਣ ਦੀ ਵੀ ਹਦਾਇਤ ਕੀਤੀ । ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਉਹਨਾਂ ਥਾਵਾਂ ਨੂੰ ਚੁਣਿਆ ਜਾਂਦਾ ਹੈ ਜਿੱਥੇ ਡੇਂਗੂ ਪੈਦਾ ਹੋਣ ਦੀਆਂ ਸੰਭਾਵਨਾਵਾਂ ਹੁੰਦੀਆਂ ਹਨ ਅਤ ਮੌਕੇ ਤੇ ਹੀ ਲਾਰਵੇ ਨੂੰ ਨਸ਼ਟ ਕੀਤਾ ਜਾਂਦਾ ਹੈ। ਇਸ ਮੌਕੇ ਮਾਸ ਮੀਡੀਆ ਅਫ਼ਸਰ ਰਣਬੀਰ ਸਿੰਘ ਢੰਡੇ, ਐਨ.ਵੀ.ਬੀ.ਡੀ.ਸੀ.ਪੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਰਾਜੇਸ਼ ਰਿਖੀ, ਐਨ.ਵੀ.ਬੀ.ਡੀ.ਸੀ.ਪੀ ਸਹਾਇਕ ਮੁਹੰਮਦ, ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਟੀਮ ਦੇ ਮੈਂਬਰ ਹਾਜ਼ਰ ਸਨ।

Advertisement