ਖੇਤੀ ਬਿੱਲਾਂ ਦੇ ਵਿਰੋਧ ’ਚ ਜ਼ਿਆਦਾਤਰ ਬਾਜ਼ਾਰ ਤੇ ਕਾਰੋਬਾਰ ਰਹੇ ਬੰਦ

ਕਿਸਾਨਾਂ ਅਤੇ ਜਨਤਕ ਜੱਥੇਬੰਦੀਆਂ ਵੱਲੋਂ ਪ੍ਰਦਰਸ਼ਨ; ਪਰਵਾਸੀਆਂ ਵੱਲੋਂ ਵੀ ਪ੍ਰਦਰਸ਼ਨਾਂ ਵਿੱਚ ਸ਼ਿਰਕਤ

ਖੇਤੀ ਬਿੱਲਾਂ ਦੇ ਵਿਰੋਧ ’ਚ ਜ਼ਿਆਦਾਤਰ ਬਾਜ਼ਾਰ ਤੇ ਕਾਰੋਬਾਰ ਰਹੇ ਬੰਦ

ਗੁਰੂਸਰ ਸੁਧਾਰ ਦੇ ਬੰਦ ਪਏ ਬਾਜ਼ਾਰ ਦਾ ਦ੍ਰਿਸ਼।

ਸਤਵਿੰਦਰ ਬਸਰਾ
ਲੁਧਿਆਣਾ, 25 ਸਤੰਬਰ

ਕਿਸਾਨ, ਰਾਜਨੀਤਕ ਪਾਰਟੀਆਂ ਅਤੇ ਜਨਤਕ ਜੱਥੇਬੰਦੀਆਂ ਵੱਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਅੱਜ ਬੰਦ ਦੇ ਦਿੱਤੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਸ਼ਹਿਰ ਦੇ ਵੱਖ ਵੱਖ ਚੌਂਕਾਂ ਵਿੱਚ ਰੋਸ ਧਰਨੇ ਕਰਕੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਫੈਸਲਿਆਂ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ। ਇਸ ਦੌਰਾਨ ਕਈ ਥਾਵਾਂ ’ਤੇ ਰੋਸ ਪ੍ਰਦਰਸ਼ਨ ਕਰਨ ਵਾਲਿਆਂ ਦੀ ਪੁਲੀਸ ਮੁਲਾਜ਼ਮਾਂ ਨਾਲ ਬਹਿਸ ਵੀ ਹੋਈ। ਇਸ ਦੌਰਾਨ ਮੁੱਖ ਰੋਸ ਪ੍ਰਦਰਸ਼ਨ ਲਾਢੋਵਾਲ ਵਿਚ ਹੋਇਆ ਜਿੱਥੇ ਕਿਸਾਨ ਜੱਥੇਬੰਦੀਆਂ ਅਤੇ ਪਰਵਾਸੀ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਕਈ ਬਾਜ਼ਾਰਾਂ ਵਿੱਚ ਦੁਕਾਨਾਂ ਆਮ ਵਾਂਗ ਖੁੱਲ੍ਹੀਆਂ ਪਰ ਖਰੀਦਦਾਰੀ ਲਈ ਗਾਹਕ ਨਹੀਂ ਆਏ। ਕਈ ਇਲਾਕਿਆਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਦੁਕਾਨਦਾਰਾਂ ਨੇ ਖੁਦ ਹੀ ਦੁਕਾਨਾਂ ਬੰਦ ਕਰ ਰੱਖੀਆਂ। ਲਾਢੋਵਾਲ ਟੋਲ ਪਲਾਜ਼ਾ ਵਿਖੇ ਰੋਸ ਪ੍ਰਦਰਸ਼ਨ ਕਰਦੇ ਪਰਵਾਸੀ ਭਾਰਤੀਆਂ ਦਾ ਕਹਿਣਾ ਸੀ ਕਿ ਮੌਜੂਦਾ ਸਮੇਂ ਦੇਸ਼ ਦਾ ਕਿਸਾਨ ਮੁਸ਼ਕਲ ਦੀ ਘੜੀ ਵਿੱਚੋਂ ਲੰਘ ਰਿਹਾ ਹੈ। ਇਸ ਸਥਿਤੀ ਵਿੱਚ ਉਹ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੇ ਹਨ। ਇਨ੍ਹਾਂ ਵਿੱਚੋਂ ਕਈਆਂ ਦਾ ਤਾਂ ਇਹ ਵੀ ਕਹਿਣਾ ਸੀ ਕਿ ਉਨ੍ਹਾਂ ਨੇ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਆਪਣੇ ਵੀਜ਼ੇ ਵੀ ਰੱਦ ਕਰਵਾ ਦਿੱਤੇ ਹਨ। ਇਸ ਤੋਂ ਇਲਾਵਾ ਜਗਰਾਉਂ ਪੁਲ, ਸਮਰਾਲਾ ਚੌਂਕ, ਸਲੇਮ ਟਾਬਰੀ ’ਚ ਪ੍ਰਦਰਸ਼ਨ ਕੀਤੇ ਗਏ। ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਗੁਰੂਸਰ ਸੁਧਾਰ (ਸੰਤੋਖ ਗਿੱਲ): ਮੁੱਲਾਂਪੁਰ-ਦਾਖਾ, ਗੁਰੂਸਰ ਸੁਧਾਰ, ਹਲਵਾਰਾ, ਕਸਬਾ ਜੋਧਾਂ ਵਿਚ ਅੱਜ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਬੰਦ ਨੂੰ ਭਰਪੂਰ ਸਮਰਥਨ ਮਿਲਿਆ, ਇੱਥੋਂ ਤੱਕ ਕਿ ਦਵਾਈਆਂ ਵਾਲੀਆਂ ਦੁਕਾਨਾਂ ਵੀ ਬੰਦ ਰਹੀਆਂ। ਹਾਲਾਂਕਿ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ ਸੀ। ਸੂਬੇ ਭਰ ਵਿਚ ਕਾਰਪੋਰੇਟ ਘਰਾਣਿਆਂ ਵਿਰੁੱਧ ਗ਼ੁੱਸੇ ਨੂੰ ਦੇਖਦਿਆਂ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ ਉਨ੍ਹਾਂ ਖ਼ੁਦ ਹੀ ਬੰਦ ਕਰ ਦਿੱਤੇ, ਜਦਕਿ ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਦੇ ਪੰਪ ਆਮ ਵਾਂਗ ਖੁੱਲ੍ਹੇ ਰਹੇ। ਇਸ ਦੌਰਾਨ ਵਿਆਹ ਵਾਲੀ ਕਾਰ ਵੀ ਵਰਕਰਾਂ ਵਲੋਂ ਰੋਕੀ ਗਈ।

ਰਾਜਨੀਤਿਕ ਪਾਰਟੀਆਂ ਨੇ ਕਿਸਾਨ ਜਥੇਬੰਦੀਆਂ ਤੋਂ ਬਣਾਈ ਦੂਰੀ

ਮੁੱਲਾਂਪੁਰ-ਦਾਖਾ ਇਲਾਕੇ ਵਿਚ ਦੋ ਦਿਨ ਪਹਿਲਾਂ ਹੀ ਕਾਂਗਰਸ ਦੇ ਹਲਕਾ ਇੰਚਾਰਜ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਤੇ ਅਕਾਲੀ ਪਾਰਟੀ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਵੱਡੀਆਂ ਟਰੈਕਟਰ ਰੈਲੀਆਂ ਕਰ ਕੇ ਆਪਣਾ ਆਪਣਾ ਸ਼ਕਤੀ ਪ੍ਰਦਰਸ਼ਨ ਅਤੇ ਕਿਸਾਨਾਂ ਨੂੰ ਹਮਾਇਤ ਦਾ ਦਿਖਾਵਾ ਕਰ ਦਿੱਤਾ ਗਿਆ ਸੀ ਪਰ ਅੱਜ ਦੋਵੇਂ ਧਿਰਾਂ ਨੇ ਬੰਦ ਦੇ ਸੱਦੇ ਤੋਂ ਦੂਰੀ ਬਣਾ ਕੇ ਰੱਖੀ। ਲੁਧਿਆਣਾ-ਬਠਿੰਡਾ ਰਾਜ ਮਾਰਗ ਉੱਪਰ ਪਿੰਡ ਹਲਵਾਰਾ ਵਿਚ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਰਾਏਕੋਟ ਹਲਕੇ ਦਾ ਮੁੱਖ ਮਾਰਗ ਜਾਮ ਕੀਤਾ ਗਿਆ। ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ਡੈਮੋਕਰੈਟਿਕ ਦੇ ਰਾਏਕੋਟ ਹਲਕੇ ਦੇ ਆਗੂਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਦੇ ਮੁੱਖ ਚੌਂਕ ਵਿਚ ਭੁੱਖ ਹੜਤਾਲ ਦਾ ਕੈਂਪ ਲਾਇਆ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਜੋਧਾਂ ਮੁੱਖ ਚੌਂਕ, ਸਾਬਕਾ ਵਿਧਾਇਕ ਤਰਸੇਮ ਜੋਧਾਂ ਦੀ ਅਗਵਾਈ ਵਿਚ ਮਜ਼ਦੂਰ ਕਿਸਾਨ ਜਥੇਬੰਦੀਆਂ ਨੇ ਜੋਧਾਂ ਦੀ ਦਾਣਾ ਮੰਡੀ ਵਿਚ ਅਤੇ ਕੁਝ ਹੋਰ ਜਥੇਬੰਦੀਆਂ ਵੱਲੋਂ ਦੋ ਕਿੱਲੋਮੀਟਰ ਦੀ ਵਿੱਥ ‘ਤੇ ਮਨਸੂਰਾਂ ਵਿਚ ਦੋ ਥਾਂਵਾਂ ਉੱਪਰ ਸੜਕ ‘ਤੇ ਜਾਮ ਲਾਏ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...