ਖੰਨਾ: ਇਥੋਂ ਦੇ ਨੇੜਲੇ ਪਿੰਡ ਮੋਹਨਪੁਰ ਵਿੱਚ ਗ੍ਰਾਮ ਪੰਚਾਇਤ ਅਤੇ ਪਰਵਾਸੀ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਸੰਘਰਸ਼ ਨੂੰ ਸਮਰਪਿਤ ਫੁੱਟਬਾਲ ਕੱਪ ਕਰਵਾਇਆ ਗਿਆ। ਇਸ ਵਿਚ ਆਲੇ ਦੁਆਲੇ ਦੇ ਪਿੰਡਾਂ ਤੋਂ ਨੌਜਵਾਨਾਂ ਨੇ ਹਿੱਸਾ ਲਿਆ। ਮੁੱਖ ਮਹਿਮਾਨ ਵਜੋਂ ਪੁੱਜੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਖੇਡਾਂ ਅਤੇ ਆਪਣੇ ਸੱਭਿਆਚਾਰਕ ਇਤਿਹਾਸਕ ਵਿਰਸੇ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ। -ਨਿੱਜੀ ਪੱਤਰ ਪ੍ਰੇਰਕ