DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਗਿਆਨਕ ਨਜ਼ਰੀਆ ਅਪਣਾਉਣ ਲਈ ਪ੍ਰੇਰਿਆ

ਕਾਲਜ ਵਿੱਚ ਕੌਮੀ ਵਿਗਿਆਨ ਦਿਵਸ ਮਨਾਇਆ

  • fb
  • twitter
  • whatsapp
  • whatsapp
featured-img featured-img
ਵਿਗਿਆਨ ਦਿਵਸ ਮੌਕੇ ਭਾਈਵਾਲ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਪ੍ਰਬੰਧਕ।
Advertisement

ਨਾਰੰਗਵਾਲ ਕਾਲਜ ਵਿੱਚ ਕੌਮੀ ਵਿਗਿਆਨ ਦਿਵਸ ਮੌਕੇ ਔਰਤ ਵਿਗਿਆਨੀਆਂ ਦੀਆਂ ਸਮਾਜ ਵਿੱਚ ਪ੍ਰਾਪਤੀਆਂ ਅਤੇ ਵਿਕਸਤ ਭਾਰਤ ਵਿੱਚ ਔਰਤਾਂ ਦੀ ਭੂਮਿਕਾ ਬਾਰੇ ਚਰਚਾ ਕਰਦਿਆਂ ਬੀ ਐੱਸ ਸੀ ਭਾਗ ਤੀਜਾ ਦੀ ਵਿਦਿਆਰਥਣ ਮਨਦੀਪ ਕੌਰ ਨੇ ਆਪਣੇ ਸਹਿਯੋਗੀ ਵਿਦਿਆਰਥੀਆਂ ਦੀ ਮਦਦ ਨਾਲ ਖੋਜ ਭਰਪੂਰ ਪੇਸ਼ਕਾਰੀ ਦਿੱਤੀ। ਇਸ ਮੌਕੇ ਸਾਹਿਤਕਾਰ ਤੇਜਿੰਦਰ ਸਿੰਘ ਬਾਜ਼ ਦੀ ਟੀਮ ਵੱਲੋਂ ਵਿਗਿਆਨਕ ਨਾਟਕ ਪੇਸ਼ ਕੀਤਾ ਗਿਆ। ਨਾਟਕ ਰਾਹੀਂ ਵਾਤਾਵਰਨ ’ਤੇ ਮਨੁੱਖੀ ਸਾਂਝ ਬਾਰੇ ਪ੍ਰਭਾਵਸ਼ਾਲੀ ਸੁਨੇਹਾ ਦਿੱਤਾ। ਰੋਜ਼ਾਨਾ ਜੀਵਨ ਵਿੱਚ ਵਿਗਿਆਨ ਦੀ ਮਹੱਤਤਾ ਉਪਰ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਕਾਲਜ ਦੇ ਪ੍ਰਿੰਸੀਪਲ ਡਾਕਟਰ ਸੰਦੀਪ ਸਾਹਨੀ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਗਿਆਨ ਸਭ ਲਈ ਹੈ, ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਖੋਜ ਕਰਨ ਅਤੇ ਯੋਗਦਾਨ ਪਾਉਣ ਲਈ ਪ੍ਰੇਰਿਆ। ਤੇਜਿੰਦਰ ਸਿੰਘ ਨੇ ਪ੍ਰਸਿੱਧ ਵਿਗਿਆਨੀ ਨਰਿੰਦਰ ਸਿੰਘ ਕਪਾਨੀ ਦੇ ਜੀਵਨ ਅਤੇ ਯੋਗਦਾਨ ਨੂੰ ਦਰਸਾਉਂਦੇ ਹੋਏ ਮਨਮੋਹਕ ਸੋਲੋ ਨਾਟਕ ‘ਸਿਧਰਾ’ ਖੇਡਿਆ। ਯੂਥ ਕਲੱਬ ਕੋਆਰਡੀਨੇਟਰ ਡਾ. ਸੁਰਿੰਦਰ ਮੋਹਨਦੀਪ ਨੇ ਵਿਦਿਆਰਥੀਆਂ ਨੂੰ ਹਰ ਪੱਧਰ ’ਤੇ ਵਿਗਿਆਨਕ ਨਜ਼ਰੀਆ ਅਪਣਾਉਣ ਦਾ ਸੁਨੇਹਾ ਦਿੱਤਾ। ਡਾ. ਕਮਲਜੀਤ ਸਿੰਘ ਸੋਹੀ, ਡਾਕਟਰ ਰਮਨਦੀਪ ਕੌਰ, ਡਾਕਟਰ ਪਰਮਜੀਤ ਕੌਰ ਅਤੇ ਦਿਲਜੀਤ ਕੌਰ ਨੇ ਵੀ ਸ਼ਮੂਲੀਅਤ ਕੀਤੀ।

Advertisement

Advertisement

Advertisement
×