ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਹਲਾਕ
ਡੇਰਾਬੱਸੀ: ਚੰਡੀਗੜ੍ਹ ਅੰਬਾਲਾ ਕੌਮੀ ਸ਼ਾਹਰਾਹ ’ਤੇ ਸਥਿਤ ਭੂਸ਼ਨ ਫੈਕਟਰੀ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਤੇਜ ਸਿੰਘ (27) ਵਾਸੀ ਪਿੰਡ ਧੀਰੇ ਮਾਜਰਾ ਲਾਲੜੂ ਵਜੋਂ ਹੋਈ ਹੈ। ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ...
Advertisement
ਡੇਰਾਬੱਸੀ:
ਚੰਡੀਗੜ੍ਹ ਅੰਬਾਲਾ ਕੌਮੀ ਸ਼ਾਹਰਾਹ ’ਤੇ ਸਥਿਤ ਭੂਸ਼ਨ ਫੈਕਟਰੀ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਤੇਜ ਸਿੰਘ (27) ਵਾਸੀ ਪਿੰਡ ਧੀਰੇ ਮਾਜਰਾ ਲਾਲੜੂ ਵਜੋਂ ਹੋਈ ਹੈ। ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਿੰਡ ਕੁੜਾ ਵਾਲਾ ਸਥਿਤ ਇਕ ਕੈਮੀਕਲ ਫੈਕਟਰੀ ਵਿੱਚ ਕੰਮ ਕਰਦਾ ਸੀ, ਜੋ ਅੱਜ ਤੜ ਕੇ ਸਾਢੇ ਪੰਜ ਵਜੇ ਮੋਟਰਸਾਈਕਲ ’ਤੇ ਪਿੰਡ ਤੋਂ ਫੈਕਟਰੀ ਡਿਊਟੀ ’ਤੇ ਜਾ ਰਿਹਾ ਸੀ। ਇਸ ਦੌਰਾਨ ਜਦ ਉਹ ਭੂਸ਼ਨ ਫੈਕਟਰੀ ਕੋਲ ਪਹੁੰਚਿਆ ਤਾਂ ਪਿੱਛੋਂ ਆ ਰਹੇ ਇਕ ਟਰੱਕ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਿਵਲ ਹਸਪਤਾਲ ਲੈ ਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement
×