ਭਾਰਤ ਬੰਦ ਦੇ ਸਮਰਥਨ ਵਿਚ ਕਿਸਾਨਾਂ ਵੱਲੋਂ ਮੋਟਰਸਾਈਕਲ ਮਾਰਚ

ਭਾਰਤ ਬੰਦ ਦੇ ਸਮਰਥਨ ਵਿਚ ਕਿਸਾਨਾਂ ਵੱਲੋਂ ਮੋਟਰਸਾਈਕਲ ਮਾਰਚ

ਭਾਰਤ ਬੰਦ ਦੇ ਸਮਰਥਨ ਵਿਚ ਪ੍ਰਦਰਸ਼ਨ ਕਰਦੇ ਮੋਟਰਸਾਈਕਲ ਸਵਾਰ ਕਿਸਾਨ ਆਗੂ।

ਸੰਤੋਖ ਗਿੱਲ
ਗੁਰੂਸਰ ਸੁਧਾਰ, 24 ਸਤੰਬਰ

ਖੇਤੀ ਕਾਨੂੰਨਾਂ ਵਿਰੁਧ 27 ਸਤੰਬਰ ਨੂੰ ਭਾਰਤ ਬੰਦ ਅਤੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਸ਼ਤਾਬਦੀ ਮੌਕੇ ਬਰਨਾਲਾ ਵਿਚ ਸਾਮਰਾਜ ਵਿਰੋਧੀ ਕਾਨਫ਼ਰੰਸ ਦੀ ਕਾਮਯਾਬੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬਲਾਕ ਪੱਖੋਵਾਲ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ। ਕਿਸਾਨ ਆਗੂ ਦਰਸ਼ਨ ਸਿੰਘ ਫੱਲੇਵਾਲ ਦੀ ਅਗਵਾਈ ਵਿਚ ਮੋਟਰਸਾਈਕਲਾਂ ’ਤੇ ਸਵਾਰ ਨੌਜਵਾਨਾਂ, ਕਿਸਾਨਾਂ ਮਜ਼ਦੂਰਾਂ ਦਾ ਜੱਥਾ ਅਕਾਸ਼ ਗੁੰਜਾਊ ਨਾਅਰਿਆਂ ਨਾਲ ਕੌਮੀ ਮੁਕਤੀ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਸਾਹਮਣੇ ਪ੍ਰਣ ਕਰ ਕੇ ਤੁਰਿਆ। ਪਿੰਡ ਸਰਾਭਾ ਤੋਂ ਸ਼ੁਰੂ ਹੋਏ ਮੋਟਰਸਾਈਕਲ ਮਾਰਚ ਦਾ ਪਿੰਡ ਢੈਪਈ, ਖੰਡੂਰ, ਜੋਧਾਂ, ਦੋਲੋਂ ਕਲਾਂ, ਬੀਹਲਾ, ਹਿੰਮਾਯੂਪੁਰਾ, ਜੱਸੋਵਾਲ, ਆਸੀ ਕਲਾਂ, ਨਾਰੰਗਵਾਲ, ਮਹਿਮਾ ਸਿੰਘ ਵਾਲਾ, ਲੋਹਗੜ੍ਹ, ਗੁੱਜਰਵਾਲ, ਕੋਟਆਗਾ, ਕਾਲਖ, ਧੂਰਕੋਟ, ਜੁੜਾਹਾਂ, ਰੰਗੂਵਾਲ, ਜੰਡ, ਨੰਗਲ ਕਲਾਂ, ਨੰਗਲ ਖ਼ੁਰਦ, ਪੱਖੋਵਾਲ ਅਤੇ ਫੱਲੇਵਾਲ ਵਿਚ ਲੋਕਾਂ ਵੱਲੋਂ ਸਵਾਗਤ ਕੀਤਾ। ਇਸ ਮੌਕੇ ਕਿਸਾਨ ਆਗੂ ਚਰਨਜੀਤ ਸਿੰਘ ਫੱਲੇਵਾਲ, ਗੁਰਿੰਦਰ ਸਿੰਘ ਜੁੜਾਹਾਂ, ਜੀਤ ਸਿੰਘ ਰੰਗੂਵਾਲ, ਜੱਗੀ ਦੋਲੋਂ ਨੇ ਵੀ ਸੰਬੋਧਨ ਕੀਤਾ।

ਲੋਕਾਂ ਨੂੰ ਬੰਦ ਪ੍ਰਤੀ ਕੀਤਾ ਜਾਗਰੂਕ

ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਦੇਸ਼ ਦੀਆਂ 1500 ਕਿਸਾਨ, ਮਜ਼ਦੂਰ, ਖੇਤ ਮਜ਼ਦੂਰ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਸੱਦੇ ਅਨੁਸਾਰ 27 ਸਤੰਬਰ ਨੂੰ ਹੋਣ ਵਾਲੇ ਭਾਰਤ ਬੰਦ ਦੀ ਕਾਮਯਾਬੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨੂਰਪੁਰਾ ਅਤੇ ਜ਼ਿਲ੍ਹਾ ਆਗੂ ਚਰਨ ਸਿੰਘ ਨੂਰਪੁਰਾ ਦੀ ਅਗਵਾਈ ਵਿਚ ਮੋਟਰਸਾਈਕਲ ਸਵਾਰ ਅੰਦੋਲਨਕਾਰੀ ਨਾਅਰੇਬਾਜ਼ੀ ਕਰਦੇ ਹੋਏ ਨੂਰਪੁਰਾ, ਹਲਵਾਰਾ, ਨਵੀਂ ਅਬਾਦੀ ਅਕਾਲਗੜ੍ਹ, ਸੁਧਾਰ ਬਜ਼ਾਰ, ਘੁਮਾਣ, ਬੁਢੇਲ, ਹਿੱਸੋਵਾਲ-ਰਕਬਾ ਟੌਲ ਪਲਾਜ਼ਾ, ਮੁੱਲਾਂਪੁਰ ਹੁੰਦੇ ਹੋਏ ਲੁਧਿਆਣਾ ਵਿਚ ਮਾਲ ਦੇ ਸਾਹਮਣੇ ਚੱਲ ਰਹੇ ਪੱਕੇ ਮੋਰਚੇ ਵਿਚ ਪਹੁੰਚੇ। ਭਾਰਤ ਬੰਦ ਦੇ ਸਮਰਥਕਾਂ ਨੇ ਸੁਧਾਰ ਬਾਜ਼ਾਰ ਅਤੇ ਮੁੱਲਾਂਪੁਰ ਦੇ ਦੁਕਾਨਦਾਰਾਂ ਨੂੰ ਬੰਦ ਵਿਚ ਸ਼ਮੂਲੀਅਤ ਲਈ ਅਪੀਲ ਕੀਤੀ, ਨਾਅਰੇਬਾਜ਼ੀ ਵਿਚ ਹਿੱਸਾ ਲੈਂਦੇ ਹੋਏ ਦੁਕਾਨਦਾਰਾਂ ਨੇ ਵੀ ਸਮਰਥਨ ਦਾ ਐਲਾਨ ਕੀਤਾ। ਕਿਸਾਨ ਆਗੂ ਮਨਜੀਤ ਸਿੰਘ ਬੁਢੇਲ, ਦਵਿੰਦਰ ਸਿੰਘ ਲੋਹਟਬੱਦੀ, ਗਿਆਨ ਸਿੰਘ ਹਲਵਾਰਾ ਨੇ ਵੀ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All