ਭੁੱਕੀ ਸਣੇ ਮੋਟਰਸਾਈਕਲ ਸਵਾਰ ਕਾਬੂ
ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲੀਸ ਵੱਲੋਂ ਮੋਟਰਸਾਈਕਲ ਸਵਾਰਾਂ ਕੋਲੋਂ 56 ਕਿਲੋ ਭੁੱਕੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਏ ਐੱਸ ਆਈ ਸਤਪਾਲ ਸਿੰਘ ਨੇ ਪੁਲੀਸ ਪਾਰਟੀ ਸਣੇ ਗਸ਼ਤ ਦੌਰਾਨ ਦੋਰਾਹਾ ਸਰਵਿਸ ਰੋਡ ਤੇ ਮੱਲ੍ਹੀਪੁਰ ਵੱਲੋਂ ਮੋਟਰਸਾਈਕਲ ’ਤੇ ਆਉਂਦੇ ਨੌਜਵਾਨ ਨੂੰ...
Advertisement
ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲੀਸ ਵੱਲੋਂ ਮੋਟਰਸਾਈਕਲ ਸਵਾਰਾਂ ਕੋਲੋਂ 56 ਕਿਲੋ ਭੁੱਕੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਏ ਐੱਸ ਆਈ ਸਤਪਾਲ ਸਿੰਘ ਨੇ ਪੁਲੀਸ ਪਾਰਟੀ ਸਣੇ ਗਸ਼ਤ ਦੌਰਾਨ ਦੋਰਾਹਾ ਸਰਵਿਸ ਰੋਡ ਤੇ ਮੱਲ੍ਹੀਪੁਰ ਵੱਲੋਂ ਮੋਟਰਸਾਈਕਲ ’ਤੇ ਆਉਂਦੇ ਨੌਜਵਾਨ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਦੇ ਪਿੱਛੇ ਬੈਠੇ ਨੌਜਵਾਨ ਦੇ ਹੱਥ ਵਿੱਚ ਫੜੇ ਥੈਲੇ ਵਿੱਚੋਂ 56 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਦੋਸ਼ੀਆਂ ਦੀ ਪਛਾਣ ਪਵਨਦੀਪ ਸਿੰਘ ਉਰਫ਼ ਪ੍ਰੀਤ ਅਤੇ ਦਿਆ ਸਿੰਘ ਵਜੋਂ ਹੋਈ। ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ।
Advertisement
Advertisement
