ਥਾਣਾ ਸਾਹਨੇਵਾਲ ਦੇ ਇਲਾਕੇ ਪਿੰਡ ਸਾਹਨੀ ਨੇੜੇ ਇੱਕ ਕਾਰ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਰੇਲਵੇ ਸਟੇਸ਼ਨ ਦੋਰਾਹਾ ਵਾਸੀ ਜੇਮਸ ਮਸੀਹ ਆਪਣੇ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ ਕਿ ਨੈਸ਼ਨਲ ਹਾਈਵੇਅ ਨੇੜੇ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਪਿੰਡ ਸਾਹਨੀ ਕੋਲ ਇੱਕ ਕਾਰ ਸਵਿਫਟ ਦੇ ਅਣਪਛਾਤੇ ਚਾਲਕ ਨੇ ਆਪਣੀ ਕਾਰ ਲਾਪ੍ਰਵਾਹੀ ਨਾਲ ਚਲਾ ਕੇ ਉਸਨੂੰ ਫੇਟ ਮਾਰੀ, ਜਿਸ ਨਾਲ ਉਹ ਹੇਠਾਂ ਡਿੱਗ ਪਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਐੱਸਪੀਐੱਸ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਥਾਣੇਦਾਰ ਸਾਧੂ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਉਸਦੀ ਪਤਨੀ ਪਰਮਜੀਤ ਕੌਰ ਹਵਾਲੇ ਕਰ ਦਿੱਤੀ ਗਈ ਹੈ।