ਟਰੱਕ ਨਾਲ ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦੀ ਮੌਤ
ਸ਼ਿੰਗਾਰ ਸਿਨੇਮਾ ਰੋਡ ’ਤੇ ਵੀਰਵਾਰ ਦੇਰ ਰਾਤ ਵਾਪਰੇ ਇੱਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ ਗਈ, ਜਿਸ ਮਗਰੋਂ ਮੋਟਰਸਾਈਕਲ ਸਵਾਰ ਹੇਠਾਂ ਡਿੱਗ ਪਿਆ ਤੇ ਟਰੱਕ ਦੇ ਟਾਇਰ...
Advertisement
ਸ਼ਿੰਗਾਰ ਸਿਨੇਮਾ ਰੋਡ ’ਤੇ ਵੀਰਵਾਰ ਦੇਰ ਰਾਤ ਵਾਪਰੇ ਇੱਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ ਗਈ, ਜਿਸ ਮਗਰੋਂ ਮੋਟਰਸਾਈਕਲ ਸਵਾਰ ਹੇਠਾਂ ਡਿੱਗ ਪਿਆ ਤੇ ਟਰੱਕ ਦੇ ਟਾਇਰ ਥੱਲੇ ਆ ਕੇ ਉਸ ਦੀ ਮੌਤ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਟਰੱਕ ਰੁਕਵਾ ਲਿਆ ਪਰ ਉਹ ਮੌਕਾ ਦੇਖ ਕੇ ਟਰੱਕ ਛੱਡ ਕੇ ਫਰਾਰ ਹੋ ਗਿਆ। ਥਾਣਾ ਡਿਵੀਜ਼ਨ 3 ਅਤੇ ਸ਼ਿੰਗਾਰ ਸਿਨੇਮਾ ਚੌਕੀ ਦੀ ਪੁਲੀਸ ਮੌਕੇ ’ਤੇ ਪਹੁੰਚੀ। ਮ੍ਰਿਤਕ ਦੀ ਪਛਾਣ ਸਾਹਿਲ ਸ਼ਰਮਾ ਵਜੋਂ ਹੋਈ ਹੈ। ਪੁਲੀਸ ਨੇ ਟਰੱਕ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਟਰੱਕ ਕਬਜ਼ੇ ਵਿੱਚ ਲੈ ਲਿਆ ਹੈ। ਇਹ ਹਾਦਸਾ ਟਰੱਕ ਚਾਲਕ ਵੱਲੋਂ ਮੋਟਰਸਾਈਕਲ ਨੂੰ ਓਵਰਟੇਕ ਕਰਨ ਦੌਰਾਨ ਵਾਪਰਿਆ ਹੈ।
Advertisement
Advertisement
×