ਪੱਤਰ ਪ੍ਰੇਰਕਦੋਰਾਹਾ, 4 ਦਸੰਬਰਇਥੇ ਵਾਪਰੀ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਰਾਹਾ ਤੋਂ ਪਾਇਲ ਜਾ ਰਹੇ ਮੋਟਰ ਸਾਈਕਲ ਸਵਾਰ ਨੂੰ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਾਇਲ ਵਾਸੀ ਸੁਰਿੰਦਰ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਕਮਲਜੀਤ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਤੇ ਉਸ ਦਾ ਪਿਤਾ ਵੱਖ ਵੱਖ ਮੋਟਰਸਾਈਕਲਾਂ ’ਤੇ ਪਾਇਲ ਜਾ ਰਹੇ ਸਨ ਤੇ ਪਾਇਲਾ ਵੱਲੋਂ ਆ ਰਹੀ ਤੇਜ਼ ਰਫ਼ਤਾ ਕਾਰ ਦੇ ਚਾਲਕ ਨੇ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ। ਪੁਲੀਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।