ਮੌਦਗਿਲ ਨੇ ਅਹੁਦਾ ਸੰਭਾਲਿਆ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰੇਸ਼ਾਨ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਸਰਕਾਰ ਬਨਾਉਣ ਲਈ ਤਿਆਰ ਹੈ। ਉਹ...
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰੇਸ਼ਾਨ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਸਰਕਾਰ ਬਨਾਉਣ ਲਈ ਤਿਆਰ ਹੈ। ਉਹ ਅੱਜ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੂੰ ਅਹੁਦੇ ਦਾ ਚਾਰਜ ਸੰਭਾਲਣ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਉਪਰੰਤ ਸਥਾਨਕ ਫਿਰੋਜ਼ਪੁਰ ਰੋਡ ਸਥਿਤ ਇੱਕ ਮੈਰਿਜ ਪੈਲੇਸ ਵਿੱਚ ਹੋਏ ਪ੍ਰਭਾਵਸ਼ਾਲੀ ਇਕੱਠ ਦੌਰਾਨ ਉਨ੍ਹਾਂ ਭਾਜਪਾ ਵਰਕਰਾਂ ਨੂੰ ਕਿਹਾ ਕਿ ਉਹ ਇਕਜੁੱਟ ਹੋ ਕੇ ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਭਾਜਪਾ ਸਰਕਾਰ ਦੀਆਂ ਯੋਜਨਾਵਾਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਹੋਣ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਵਿਧਾਇਕ ਅਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਪ੍ਰਵੀਨ ਬਾਂਸਲ, ਰਜਨੀਸ਼ ਧੀਮਾਨ, ਗੁਰਦੀਪ ਸਿੰਘ ਗੋਸ਼ਾ, ਜਸਪ੍ਰੀਤ ਸਿੰਘ ਹੌਬੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ।

